3.5 C
United Kingdom
Sunday, March 8, 2026

More

    ‘ਐ ਸੂਰਮੇ ਜੁਝਾਰੋ ਕੋਈ ਬੁਲਾ ਰਿਹਾ ਹੈ’ ਰਾਹੀਂ ਕਿਸਾਨ ਮੋਰਚੇ ’ਚ ਕੁੱਦਣ ਦਾ ਸੱਦਾ

    ਅਸ਼ੋਕ ਵਰਮਾ
    ਬਰਨਾਲਾ ,12ਦਸੰਬਰ2020:  ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਕਿਸਾਨਾਂ ਨੂੰ ਇੱਕ ਕਰੋੜ ਰੁ. ਜੁਰਮਾਨਾ ਅਤੇ ਪੰਜ ਸਾਲ ਦੀ ਕੈਦ ਵਾਲੇ ਆਰਡੀਨੈਂਸ ਖਿਲਾਫ 30 ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਸ਼ੁਰੂ ਕੀਤੇ ਸੰਘਰਸ਼ ਦੇ ੭੩ ਵੇਂ ਦਿਨ ਅੱਜ ਲੋਕ ਪੱਖੀ ਸੱਭਿਆਚਾਰਕ ਟੀਮ ਦੇ ਨਿਰਦੇਸ਼ਕ ਵਿੰਦਰ ਠੀਕਰੀਵਾਲ ਨੇ ਐਕਸ਼ਨ ਗੀਤ ‘‘ ਐ ਸੂਰਮੇ ਜੁਝਾਰੋ ਕੋਈ ਬੁਲਾ ਰਿਹਾ ਹੈ ’’ ਰਾਹੀਂ ਕਿਸਾਨ ਸੰਘਰਸ਼ ’ਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਹਾਜਰ ਲੜਕੀਆਂ ਨੇ ਇਸ ਗੀਤ ਦਾ ਹਿੱਸਾ ਬਣਦਿਆਂ ਭਰੋਸਾ ਦਿਵਾਇਆ ਕਿ ਉਹ ਮਾਈ ਭਾਗੋ ਦੀਆਂ ਵਾਰਿਸ ਹਨ ਇਸ ਲਈ ਉਹ ਮੋਦੀ ਸਰਕਾਰ ਨੂੰ ਰਣ ਚੰਡੀ ਬਣ ਕੇ ਟੱਕਰਨਗੀਆਂ। ਦਿੱਲੀ ਅਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ਉੱਪਰ ਚੱਲ ਰਹੇ ਮੋਰਚਿਆਂ ਵਿੱਚ ਔਰਤਾਂ ਅਤੇ ਜਵਾਨੀ ਦੀ ਦਹਿਲੀਜ ਤੇ ਪੈਰ ਰੱਖ ਰਹੀਆਂ ਨੌਜਵਾਨ ਸਕੂਲੀ ਧੀਆਂ ਦੀ ਸਾਂਝੇ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਨੇ ਮੋਦੀ ਹਕੂਮਤ ਨੂੰ ਤਰੇਲੀਆਂ ਲਿਆਂਦੀਆਂ ਹੋਈਆਂ ਹਨ।
     ਓਧਰ ਸਾਂਝੇ ਕਿਸਾਨ ਸੰਘਰਸ਼ ਦੀ ਸਟੇਜ ਤੋਂ ਵਕੀਲ ਪਰਮਜੀਤ ਸਿੰਘ ਮਾਨ ਅਤੇ ਵਕੀਲ ਹਾਕਮ ਸਿੰਘ ਭੁੱਲਰ ਆਪਣੇ ਸੰਬੋਧਨ ਰਾਹੀਂ ਜਿੱਥੇ ਇਨਾਂ ਤਿੰਨੇ ਕਾਨੂੰਨਾਂ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਇਹ ਕਾਨੂੰ ਭਾਰਤੀ ਸੰਵਿਧਾਨ ਅਨੁਸਾਰ ਖੇਤੀਬਾੜੀ ਅਤੇ ਮੰਡੀਕਰਨ ਨਿਰੋਲ ਰਾਜਾਂ ਦੇ ਅਧਿਕਾਰ ਦਾ ਵਿਸ਼ਾ ਹੈ। ਕੇਂਦਰੀ ਸਰਕਾਰ ਨੂੰ ਇਹ ਕਾਨੂੰਨ ਬਨਾਉਣ ਦਾ ਕੋਈ ਅਧਿਕਾਰ ਨਹੀਂ ਹੈ, ਜਿਸ ਕਰਕੇ ਇਹ ਤਿੰਨੋਂ ਕਾਨੂੰਨ ਗੈਰ ਸੰਵਿਧਾਨਕ ਹਨ ਅਤੇ ਵਾਪਸ ਲਏ ਜਾਣੇ ਚਾਹੀਦੇ ਹਨ। ਉਨਾਂ ਵਕੀਲਾਂ ਦੀ ਜਥੇਬੰਦੀ ਵੱਲੋਂ ਪੁਰਜੋਰ ਹਮਾਇਤ ਦੇਣ ਦਾ ਵਿਸ਼ਵਾਸ਼ ਦਿਵਾਇਆ। ਸਾਂਝੇ ਕਿਸਾਨ ਸੰਘਰਸ਼ ਨੂੰ ਵਿਸ਼ਾਲ ਲੋਕਾਈ ਦੇ ਮਿਹਨਤਕਸ਼ ਤਬਕੇ ਇਸ ਨੂੰ ਬਲ ਬਖਸ਼ ਰਹੇ ਹਨ। ਅੱਜ ਟੀਐਸਯੂ (ਰਜਿ) ਦੇ ਸਾਬਕਾ ਆਗੂ ਹੇਮ ਰਾਜ ਠੁੱਲੀਵਾਲ ਅਤੇ ਬੇਅੰਤ ਕੌਰ ਦੀ ਅਗਵਾਈ ਵਿੱਚ ਪੱਤੀ ਰੋਡ ਗਲੀ ਨੰ. ੨ ਬਰਨਾਲਾ ਤੋਂ ਭੈਣਾਂ ਦਾ ਵੱਡਾ ਕਾਫਲਾ ਸਾਂਝੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਇਆ ਅਤੇ  52 ਸੌ ਰੁਪਏ ਦੀ ਆਰਥਿਕ ਸਹਾਇਤਾ ਵੀ ਸੰਚਾਲਨ ਕਮੇਟੀ ਨੂੰ ਸੌਂਪੀ।
                               ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਵਿਰੋਧੀ ਤਿੰਨੇ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ  ਕੌਰ, ਪ੍ਰੇਮਪਾਲ ਕੌਰ, ਗੁਰਚਰਨ ਸਿੰਘ, ਨਛੱਤਰ ਸਿੰਘ ਸਹੌਰ, ਬਾਰਾ ਸਿੰਘ ਬਦਰਾ, ਉਜਾਗਰ ਸਿੰਘ ਬੀਹਲਾ, ਬਾਬੂ ਸਿੰਘ ਖੁੱਡੀਕਲਾਂ, ਗੁਰਮੇਲ ਰਾਮ ਸ਼ਰਮਾ ਆਦਿ ਨੇ ਕਿਹਾ ਕਿ ਖੇਤੀ ਵਿਰੋਧੀ ਤਿੰਨੇ ਕਾਨੂੰਨ ਅਤੇ ਬਿਜਲੀ ਸੋਧ ਬਿਲ-੨੦੨੦ ਖਿਲਾਫ ਚੱਲ ਰਿਹਾ ਸੰਘਰਸ਼ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਮੋਦੀ ਸਰਕਾਰ ਵੱਲੋਂ ਸਾਂਝਾ ਕਿਸਾਨ ਮੋਰਚੇ ਦੇ ਆਗੂਆਂ ਨੂੰ ਤਿੰਨੇ ਖੇਤੀ ਵਿਰੋਧੀ ਕਾਨੂੰਨਾਂ ਸਬੰਧੀ ਭੇਜੀ ਗਈ ਤਜਵੀਜ ਚਰਚਾ ਦਾ ਵਿਸ਼ਾ ਰਹੀ। ਆਗੂਆਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਇਹ ਸਾਂਝਾ ਕਿਸਾਨ ਸੰਘਰਸ਼ ਸ਼ੁਰੂ ਹੋਇਆ ਹੈ, ਫੁੱਟ ਪਾਉਣ ਦੀ ਸਾਜਿਸ਼ਾਂ ਰਚਦੀ ਆਈ ਹੈ। ਪਰ ਕਿਸਾਨ ਜਥੇਬੰਦੀਆਂ ਨੇ ਪੂਰੇ ਤਹੱਮਲ ਅਤੇ ਸੂਝਬਝ ਤੋਂ ਕੰਮ ਲੈਂਦਿਆਂ ਹਰ ਸਾਜਿਸ਼ ਨੂੰ ਪਛਾੜਿਆ ਹੈ।
                             ਹੁਣ 10 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਜੇਲੀਂ ਡੱਕੇ ਬੁੱਧੀਜੀਵੀਆਂ,ਵਕੀਲਾਂ, ਸਮਾਜਿਕ ਕਾਰਕੁਨਾਂ, ਘੱਟ ਗਿਣਤੀ ਕਾਰਕੁਨਾਂ, ਵਿਦਿਆਰਥੀਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਗਲਤ ਰੰਗਤ ਦੇਕੇ ਫੁੱਟਪਾਉਣ ਅਤੇ ਬਦਨਾਮ ਕਰਨ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਸਾਂਝਾ ਕਿਸਾਨ ਮੋਰਚਾ ਵੱਲੋਂ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਰੇਲਵੇ ਸਟੇਸ਼ਨ/ਮਾਲ/ਟੋਲ ਪਲਾਜਿਆਂ ਉੱਪਰ ਚਲਦੇ ਧਰਨਿਆਂ ਆਦਿ  ਦੇ ਨਾਲ-ਨਾਲ ਸਮੁੱਚੇ ਭਾਰਤ ਅੰਦਰ ਡੀਸੀ ਦਫਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਵਜੋਂ14ਦਸੰਬਰ ਨੂੰ ਡੀਸੀ ਦਫਤਰ ਬਰਨਾਲਾ ਅੱਗੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਵਿੱਚ ਸਮੂਹ ਮਿਹਨਤਕਸ਼ ਲੋਕਾਂ ਨੂੰ ਵਧ ਚੜਕੇ ਸ਼ਾਮਿਲ ਹੋਣ ਦੀ ਜੋਰਦਾਰ ਅਪੀਲ ਕੀਤੀ। ਮੋਦੀ ਹਕੂਮਤ ਨੇ ਰਾਜ/ਸਟੇਟ/ਸਥਾਪਤੀ ਵਿਰੁੱਧ ਲੋਕਾਈ ਦੇ ਪੱਖ ਤੋਂ ਗੱਲ ਕਰਨ ਵਾਲੇ ਸਮਾਜਿਕ ਕਾਰਕੁਨਾਂ, ਵਕੀਲਾਂ, ਬੁੱਧੀਜੀਵੀਆਂ, ਕਲਾਕਾਰਾਂ ਬਦਨਾਮ ਯੂਏਪੀਏ ਵਰਗੇ ਕਾਲੇ ਕਾਨੂੰਨਾਂ ਤਹਿਤ ਸਾਲਾਂ ਬੱਧੀ ਸਮੇਂ ਤੋਂ ਜੇਲ ਦੀਆਂ ਕਾਲ ਕੋਠੜੀਆਂ ਵਿੱਚ ਕੈਦ ਕੀਤਾ ਹੋਇਆ ਹੈ।
                        ਰਿਲਾਇੰਸ ਮਾਲ, ਡੀਮਾਰਟ, ਅਧਾਰ ਮਾਰਕੀਟ, ਟੋਲ ਪਲਾਜਾ ਮਹਿਲਕਲਾਂ ਵਿਖੇ ਚੱਲ ਰਹੇ ਸੰਘਰਸ਼ੀ ਥਾਵਾਂ ਉੱਪਰ ਮਲਕੀਤ ਸਿੰਘ ਈਨਾ, ਪਰਮਿੰਦਰ ਸਿੰਘ ਹੰਢਿਆਇਆ, ਗੁਰਮੇਲ ਸਿੰਘ ਠੁੱਲੀਵਾਲ, ਮੇਜਰ ਸਿੰਘ ਸੰਘੇੜਾ, ਜੱਗਾ ਸਿੰਘ ਛਾਪਾ, ਪਿਸ਼ੌਰਾ ਸਿੰਘ ਹਮੀਦੀ, ਜਸਵੰਤ ਸਿੰਘ , ਭੋਲਾ ਸਿੰਘ, ਅਜਮੇਰ ਸਿੰਘ, ਅਮਰਜੀਤ ਸਿੰਘ, ਬਿੱਕਰ ਔਲਖ, ਸ਼ਿੰਦਰ ਕੌਰ, ਸਰਬਜੀਤ ਕੌਰ, ਕਾਕਾ ਸਿੰਘ ਫਰਵਾਹੀ, ਜਸਮੇਲ ਸਿੰਘ, ਨੇਕ ਦਰਸ਼ਨ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਦਿੱਲੀ ਵੱਲ ਰਵਾਨਾ ਹੋਏ ਕਾਫਲਿਆਂ ਨੇ ਠੰਡ ਅਤੇ ਮੀਂਹ ਦੇ ਬਾਵਜੂਦ ਵੀ  ਦਿੱਲੀ ’ਚ ਪੱਕੇ ਡੇਰੇ ਜਮਾਏ 15 ਦਿਨ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਮੋਦੀ ਹਕੂਮਤ ਦੀ ਸ਼ਾਹ ਰਗ ਦਿੱਲੀ ਦੀ ਜਾਮ ਹੋਣ ਵਰਗੀ ਹਾਲਤ ਬਣੀ ਹੋਣ ਦੇ ਬਾਵਜੂਦ ਵੀ ਹੈਂਕੜਬਾਜ ਰਵੱਈਆਂ ਧਾਰਿਆ ਹੋਇਆ ਹੈ ਪਰ ਅਡਾਨੀਆਂ-ਅੰਬਾਨੀਆਂ ਖਿਲਾਫ ਸੰਘਰਸ਼ ਹੋਰ ਤੇਜ ਕਰਦਿਆਂ 14 ਦਸੰਬਰ ਸਮੁੱਚੇ ਭਾਰਤ ਅੰਦਰ ਡੀਸੀ ਦਫਤਰਾਂ ਅੱਗੇ ਧਰਨਿਆਂ ਦੀ ਕੜੀ ਵਜੋਂ ਡੀਸੀ ਦਫਤਰ ਬਰਨਾਲਾ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!