ਬਰਨਾਲਾ ( ਰਾਜਿੰਦਰ ਵਰਮਾ )

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਯੋਗ ਅਗਵਾਈ ਹੇਠ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਨਿਰੰਤਰ ਲੰਗਰ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ।ਜਿਸ ਵਿਚ ਸਮੇਂ ਸਮੇਂ ਤੇ ਵੱਖ ਵੱਖ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਲੰਗਰਾਂ ਵਿੱਚ ਰਸਦ ਅਤੇ ਮਾਇਆ ਦਾ ਯੋਗਦਾਨ ਪਾਇਆ ਜਾ ਰਿਹਾ ਹੈ।ਇਸੇ ਲੜੀ ਦੇ ਤਹਿਤ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਸਮੂਹ ਸਟਾਫ ਦੁਆਰਾ ਆਪਣਾ ਯੋਗਦਾਨ ਪਾਉਂਦਿਆਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਨਾਂ 21000/-ਰੂਪੈ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ.ਬਲਦੇਵ ਸਿੰਘ ਚੂੰਘਾਂ ਅਤੇ ਸ੍ਰ.ਅਮਰੀਕ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਦਸਵੀਂ ਭਦੌੜ ਨੂੰ ਦਿੱਤਾ ਗਿਆ।ਇਸ ਸਮੇਂ ਪਿ੍ੰਸੀਪਲ ਮਲਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਹਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਸਥਾ ਦੇ ਕਰਮਚਾਰੀਆਂ ਵੱਲੋਂ ਨਿਮਾਣਾ ਜਿਹਾ ਉਪਰਾਲਾ ਕੀਤਾ ਗਿਆ ਹੈ।ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਜਲਦੀ ਹੀ ਸਮੁੱਚਾ ਜਗਤ ਸਿਹਤਯਾਬ ਹੋ ਕੇ ਇਸ ਭਿਆਨਕ ਹਲਾਤਾਂ ਵਿਚੋਂ ਬਾਹਰ ਨਿਕਲੇ।ਮੈਂਬਰ ਸਾਹਿਬ ਨੇ ਕਾਲਜ ਦੇ ਸਮੂਹ ਸਟਾਫ ਦੁਆਰਾ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਪ੍ਰੋ .ਚਰਨਦੀਪ ਸਿੰਘ, ਸ੍ਰ.ਇਕਬਾਲ ਸਿੰਘ (ਕਲਰਕ)ਸ੍ਰ.ਨਰਿੰਦਰ ਸਿੰਘ ਲਾਇਬ੍ਰੇਰੀਅਨ,ਸ੍ਰ. ਗਗਨਦੀਪ ਸਿੰਘ, ਹਰਵਿੰਦਰ ਸਿੰਘ ਤੇ ਸੁਖਪਾਲ ਸਿੰਘ ਹਾਜਰ ਸਨ।