ਰਾਏਕੋਟ (ਰਘਵੀਰ ਸਿੰਘ ਜੱਗਾ)
ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿੱਚ ਇਲਾਕੇ ਦੇ ਆੜ੍ਹਤੀਆਂ, ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਕੇ ਕਣਕ ਦੀ ਫਸਲ ਦੀ ਖਰੀਦ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ।
ਮੀਟਿੰਗ ਵਿੱਚ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ, ਕਾਮਿਲ ਬੋਪਾਰਾਏ, ਡੀ.ਐਸ.ਪੀ ਸੁਖਨਾਜ਼ ਸਿੰਘ, ਮਾਰਕੀਟ ਕਮੇਟੀ ਸਕੱਤਰ ਜਸਮੀਤ ਸਿੰਘ, ਤਹਿਸੀਲਦਾਰ ਮੁਖਤਿਆਰ ਸਿੰਘ, ਇੰਸਪੈਕਟਰ ਚਰਨਜੀਤ ਸਿੰਘ ਆਦਿ ਅਧਿਕਾਰੀ ਵੀ ਮੌਜ਼ੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਅਮਰ ਸਿੰਘ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ ਕੀਤੇ ਗਏ ਲੌਕਡਾਊਨ ਦੇ ਬਾਵਜੂਦ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਫਸਲ ਦਾ ਇਕ ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਬੀਤੇ ਕੱਲ੍ਹ ਤੋਂ ਹੀ ਮੰਡੀਆਂ ਵਿੱਚ ਫਸਲ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਜ਼ੂਦਾਂ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਸਚਾਰੂ ਢੰਗ ਨਾਲ ਚਲਾਈ ਜਾ ਸਕੇ। ਜੇਕਰ ਇਸ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਆਂਉਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਮੀਟਿੰਗ ‘ਚ ਮੌਜ਼ੂਦ ਆੜ੍ਹਤੀਆਂ ਨੇ ਡਾ. ਅਮਰ ਸਿੰਘ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਜਾਰੀ ਕੀਤੀ ਗਈ ਖਰੀਦ ਨੀਤੀ ਦਾ ਪੂਰਾ ਸਹਿਯੋਗ ਕਰਨਗੇ। ਇਸ ਲਈ ਉਨ੍ਹਾਂ ਵਲੋਂ ਕੁਝ ਸੁਝਾਅ ਵੀ ਦਿੱਤੇ ਗਏ ਜਿਵੇਂ ਕਿ ਆੜ੍ਹਤੀਆਂ ਨੂੰ ਦਿੱਤੇ ਜਾਣ ਵਾਲੇ ਖਰੀਦ ਟੋਕਨਾਂ ਦੀ ਗਿਣਤੀ ਵਧਾਈ ਜਾਵੇ ਅਤੇ ਮੰਡੀ ਵਿੱਚਲੇ ਪਾਰਕਿੰਗ ਲਈ ਰਾਂਖਵੇ ਰੱਖੇ ਗਏ ਏਰਿਏ ਨੂੰ ਵੀ ਫਸਲ ਸੁੱਟਣ ਲਈ ਵਰਤਿਆ ਜਾਵੇ। ਡਾ. ਅਮਰ ਸਿੰਘ ਨੇ ਮੀਟਿੰਗ ‘ਚ ਮੌਜ਼ੂਦ ਆੜ੍ਹਤੀਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੇ ਸੁਝਾਅ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਣਕ ਦੀ ਖਰੀਦ ‘ਚ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾਂ ਆਵੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਕਣਰਕ ਦੀ ਖਰੀਦ ਸਮੇਂ ਕਿਸਾਨ, ਮਜ਼ਦੂਰ ਅਤੇ ਆੜ੍ਹਤੀਏ ਕੋਰੋਨਾ ਦੀ ਰੋਕਥਾਮ ਲਈ ਜਾਰੀ ਕੀਤੀਆਂ ਹਿਦਾਇਤਾਂ ਦੀ ਵੀ ਪਾਲਣਾ ਯਕੀਨੀ ਬਣਾਉਣ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਵਾਈਸ ਚੇਅਰਮੈਨਸੁਦਰਸ਼ਨ ਜੋਸ਼ੀ, ਯਸ਼ਪਾਲ ਬਾਂਸਲ ਸਾਬਕਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਨਿਰਮਲ ਸਿੰਘ ਵਿਰਕ, ਪ੍ਰਿਤਪਾਲ ਸਿੰਘ, ਕੀਮਤੀ ਲਾਲ, ਰਜਿੰਦਰਪਾਲ ਬਾਂਸਲ, ਰਜਿੰਦਰਪਾਲ ਟਿੰਕਾ, ਕੀਮਤੀ ਲਾਲ, ਸੁਰੇਸ਼ ਗਰਗ ਸਮੇਤ ਹੋਰ ਕਈ ਆੜ੍ਹਤੀਏ ਵੀ ਹਾਜ਼ਰ ਸਨ।