
ਮਲੇਰਕੋਟਲਾ, 15 ਫਰਵਰੀ (ਪੰਜ ਦਰਿਆ ਬਿਊਰੋ)-ਬਾਬਾ ਜੋਧ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.) ਪਿੰਡ ਸੰਗਾਲਾ ਦੇ ਨੌਜਵਾਨਾਂ ਵਲੋਂ ਕਿਸਾਨੀ ਮੋਰਚੇ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਪਿੰਡ ਸੰਗਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ, ਇਸ ਕੈਂਪ ਵਿਚ 45 ਯੂਨਿਟ ਖੂਨ ਦੇ ਇਕੱਤਰ ਹੋਏ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਮੁੱਖ ਪਰਬੰਧਕ ਗੁਰਵਿੰਦਰ ਸਿੰਘ ਜਵੰਧਾ ਅਤੇ ਰਿਹਾਨ ਸੰਗਾਲਾ ਨੇ ਦੱਸਿਆ ਕਿ ਉਹਨਾਂ ਵਲੋਂ ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਲੋਕਾਂ ਦਾ ਉਚੇਚੇ ਤੌਰ ਤੇ ਸਨਮਾਨਿਤ ਕਰਕੇ ਧੰਨਵਾਦ ਕੀਤਾ ਗਿਆ।ਇਸ ਖੂਨਦਾਨ ਕੈਂਪ ਵਿਚ ਖੂਨਦਾਨੀ ਸੱਜਣਾਂ ਨੇ ਵੱਧ ਚੜਕੇ ਹਿੱਸਾ ਲਿਆ। ਖੂਨਦਾਨ ਕਰਨ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਖੂਨਦਾਨ ਇਕ ਮਹਾਂਦਾਨ ਹੈ ਜੋ ਸਾਨੂੰ ਸਭ ਨੂੰ ਸਮੇਂ-ਸਮੇਂ ਤੇ ਕਰਦੇ ਰਹਿਣਾ ਚਾਹੀਦਾ ਹੈ, ਜਿਸ ਨਾਲ ਕਿਸੇ ਵੀ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਮੌਕੇ ਕਲੱਬ ਦੇ ਆਹੁਦੇਦਾਰਾਂ ਤੇ ਮੈਂਬਰਾਂ ਵਲੋਂ ਆਪਣੀਆਂ ਵੱਢਮੁੱਲੀਆਂ ਸੇਵਾਵਾਂ ਨਿਭਾਈਆਂ ਗਈਆਂ।