
ਦਿੜ੍ਹਬਾ 20 ਫਰਵਰੀ (ਕੁਲਵੰਤ ਛਾਜਲੀ)
ਮਾਣਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਚਲਾਏ ਗਏ ਅਭਿਯਾਨ “ਮਿਸ਼ਨ ਫ਼ਤਹਿ” ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਵਿੱਚ ਬੂਟੇ ਲਗਾ ਕੇ ਭਲਾਈ ਦਾ ਬਹੁਤ ਹੀ ਵਧੀਆ ਕਾਰਜ ਕੀਤਾ ਗਿਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਇਕਬਾਲ ਸਿੰਘ ਨੇ ਕਿਹਾ ਕਿ ਵਰਤਮਾਨ ਸਮੇਂ ਵਿੱਚ ਸਮਾਜ ਵਿੱਚ ਵਧ ਰਹੇ ਗਲੋਬਲਾਈਜੇਸ਼ਨ ਤੇ ਨਿਯੰਤਰਨ ਕਰਨ ਲਈ ਅਤੇ ਪ੍ਰਦੂਸ਼ਨ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਨਵੇਂ ਪੌਦੇ ਲਗਾਉਣ ਦੀ ਅਤੇ ਉਨ੍ਹਾਂ ਨੂੰ ਪ੍ਰਵਾਨ ਚੜ੍ਹਾਉਣ ਦੀ ਬਹੁਤ ਵੱਡੀ ਲੋੜ ਹੈ। ਇਸ ਸੰਬੰਧ ਵਿੱਚ ਸਾਡੇ ਛਾਜਲੀ ਪਿੰਡ ਦੇ ਸਰਪੰਚ ਬੀਬੀ ਇੰਦਰਜੀਤ ਕੌਰ ਧਾਲੀਵਾਲ ਅਤੇ ਇੰਦਰਜੀਤ ਸਿੰਘ ਧਾਲੀਵਾਲ ਸਕੂਲ ਨੂੰ ਬਹੁਤ ਜ਼ਿਆਦਾ ਸਹਿਯੋਗ ਦੇ ਰਹੇ ਹਨ। ਇਸ ਮੌਕੇ ਮਾਸਟਰ ਪਰਮਜੀਤ ਸਿੰਘ, ਮਾਸਟਰ ਜਗਤਾਰ ਸਿੰਘ, ਮਾਸਟਰ ਬਲਵਿੰਦਰ ਸਿੰਘ, ਮਾਸਟਰ ਹਰਮੀਤ ਸਿੰਘ, ਮਾਸਟਰ ਨਵਦੀਪ ਸਿੰਘ, ਸੰਦੀਪ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਹਰਮਨ ਸਿੰਘ, ਮਨੀ ਸਿੰਘ, ਲਖਵਿੰਦਰ ਸਿੰਘ ਵੀ ਹਾਜ਼ਰ ਸਨ।