ਲਾਇਨਜ਼ ਕਲੱਬ ਹਮੇਸ਼ਾ ਸਮਾਜ ਸੇਵਾ ਲਈ ਮੋਹਰੀ ਹੁੰਦੇ ਨੇ-ਸਭਰਵਾਲ

ਅੰਮ੍ਰਿਤਸਰ,(ਰਾਜਿੰਦਰ ਰਿਖੀ)
ਲਾਇਨਜ਼ ਕਲੱਬ ਰਈਆ ਬਿਆਸ ਨਾਈਟਸ ਵਲੋਂ ਕਲੱਬ ਦੇ ਪ੍ਰਧਾਨ ਐਕਸਈਐਨ ਐਸ.ਪੀ ਸੋਂਧੀ ਦੀ ਯੋਗ ਅਗਵਾਈ ਹੇਠ ਕਰੋਨਾ ਵਾਇਰਸ ਦੀ ਲਾਗ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਕਰਯੋਗ ਭੂਮਿਕਾ ਨਿਭਾ ਰਹੇ ਸਿਵਲ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੂੰ
ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਸਭਰਵਾਲ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੂੰ 20 ਪੀ.ਪੀ.ਈ. ਕਿੱਟਾਂ ਦਿੱਤੀਆਂ ਗਈਆਂ।
ਇਸ ਦੌਰਾਨ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਨੇ ਕਿਹਾ ਕਿ ਲਾਇਨਜ਼ ਕਲੱਬ ਰਈਆ ਬਿਆਸ ਨਾਈਟਸ ਵੱਲੋਂ ਹਮੇਸ਼ਾ ਹੀ ਸਮਾਜ ਸੇਵਾ ਦੇ ਕੰਮ ਵੱਧ ਚੜ ਕੇ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਐਸ ਪੀ ਸੋਂਧੀ ਦੀ ਯੋਗ ਨਿਰਦੇਸ਼ਨਾ ਹੇਠ ਸਾਰੇ ਹੀ ਕਲੱਬ ਮੈਂਬਰ ਵਿੱਤੋਂ ਵੱਧ ਲੋਕ ਸੇਵਾ ਕਰਨ ਲਈ ਹਰ ਵਕਤ ਤਿਆਰ ਬਰ ਤਿਆਰ ਰਹਿੰਦੇ ਹਨ। ਉਨ੍ਹਾਂ ਇਸ ਬਿਪਤਾ ਭਰੀ ਘੜੀ ‘ਚ ਵੱਖ ਵੱਖ ਵਿਭਾਗਾਂ ਨੂੰ ਪੀ.ਪੀ.ਈ. ਕਿੱਟਾਂ ਦੇਣ ਤੇ ਐਸ ਪੀ ਸੋਂਧੀ ਤੇ ਉਹਨਾਂ ਦੀ ਪੂਰੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।
ਏਸੇ ਦੌਰਾਨ ਗੱਲਬਾਤ ਕਰਦਿਅਾਂ ਐਸ ਪੀ ਸੋਂਧੀ ਨੇ ਕਿਹਾ ਕਿ ਉਹਨਾਂ ਵਲੋਂ ਸਰਕਾਰੀ ਹਪਸਤਾਲਾਂ ਦੇ ਨਾਲ-ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੀਅਾਂ ਪੀ.ਪੀ.ਈ. ਕਿੱਟਾਂ ਦਿੱਤੀਆਂ ਜਾ ਰਾਹੀਆਂਹਨ।