9.6 C
United Kingdom
Saturday, April 19, 2025

More

    ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਨ ਬਚਾਉਣ ਦਾ ਕੀਤਾ ਅਹਿਦ 

    ??ਅਧਿਆਪਕਾਂ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਅੱਠ ਹਜ਼ਾਰ ਨਵੇਂ ਪੌਦੇ ਲਗਾ ਕੀਤਾ ਰਿਕਾਰਡ ਕਾਇਮ
    ??ਵਾਤਾਵਰਨ ਨੂੰ ਬਚਾਉਣ ਲਈ ਯੋਗ ਉਪਰਾਲੇ ਕਰਨ ਦੀ ਲੋੜ-ਡੀ.ਈ.ਓ ਬਾਠ
    ਚੋਹਲਾ ਸਾਹਿਬ/ਤਰਨਤਾਰਨ,5 ਜੂਨ (ਨਈਅਰ) ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆਂ ਅੰਦਰ ਕੁਦਰਤ ਨੇ ਆਪਣੇ ਅਨੇਕਾਂ ਰੰਗ ਵਿਖਾਏ ਹਨ ਅਤੇ ਇਨਸਾਨ ਵੱਲੋਂ ਕੁਦਰਤ ਨਾਲ ਕੀਤੀ ਛੇੜਖਾਨੀ ਦਾ ਭਾਰੀ ਖਮਿਆਜਾ ਭੁਗਤਣਾ ਪਿਆ ਹੈ।ਵਾਤਾਵਰਨ ਨੂੰ ਗੰਧਲਾ ਕਰਕੇ ਮਨੁੱਖ ਨੇ ਖੁਦ ਆਪਣੇ ਵਿਨਾਸ਼ ਨੂੰ ਸੱਦਾ ਦਿੱਤਾ ਹੈ।ਸਮਾਂ ਰਹਿੰਦਿਆਂ ਆਪਣੇ ਆਪ ਨੂੰ ਸੁਧਾਰ ਲੈਣਾ ਅਤੇ ਵਾਤਾਵਰਨ ਨੂੰ ਬਚਾਉਣ ਲਈ ਮਿਲ ਕੇ ਵੱਡੇ ਪੱਧਰ ਤੇ ਉਪਰਾਲੇ ਕਰਨੇ ਜ਼ਰੂਰੀ ਹਨ।ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਤਰਨ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਆਪਣੇ ਕਿੱਤੇ ਦੀ ਮਹਾਨਤਾ ਨੂੰ ਸਿੱਧ ਕਰਦੇ ਹੋਏ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਆਪਣੇ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਅਜਿਹੀ ਜਾਗ ਲਗਾਈ ਕਿ ਪ੍ਰਾਇਮਰੀ ਪੱਧਰ ਤੋਂ ਲੈਕੇ ਸੈਕੰਡਰੀ ਪੱਧਰ ਤੱਕ ਅੱਜ ਵਿਦਿਆਰਥੀਆਂ ਨੇ ਨਾ ਸਿਰਫ ਵਾਤਾਵਰਨ  ਨੂੰ ਬਚਾਉਣ ਦਾ ਅਹਿਦ ਕੀਤਾ, ਸਗੋਂ ਅਧਿਆਪਕਾਂ ਦੀ ਪ੍ਰੇਰਨਾ ਸਦਕਾ ‘ਹਰੇਕ ਮਨੁੱਖ ਲਾਵੇ ਇੱਕ ਰੁੱਖ’ ਦੀ ਕਹਾਵਤ ਤੇ ਚਲਦਿਆਂ ਲਗਭਗ ਅੱਠ ਹਜ਼ਾਰ ਦੇ ਕਰੀਬ ਨਵੇਂ ਪੌਦੇ ਲਗਾ ਕਿ ਇੱਕ ਨਵਾਂ ਰਿਕਾਰਡ ਵੀ ਕਾਇਮ ਕੀਤਾ । ਵਿਦਿਆਰਥੀਆਂ ਵਿੱਚ ਇੰਨੇ ਵੱਡੇ ਪੱਧਰ ਤੇ ਬਦਲਾਅ ਅਧਿਆਪਕ ਸਹਿਬਾਨ ਦੀ ਯੋਗ ਰਹਿਨੁਮਾਈ ਸਦਕਾ ਹੀ ਸੰਭਵ ਹੋਇਆ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਨੇ ਕਿਹਾ ਕਿ ਵਾਤਾਵਰਨ ਵਿੱਚ ਆਕਸੀਜਨ ਦੀ ਕਮੀ ਵੱਡੇ ਸ਼ਹਿਰਾਂ ਵਿੱਚ ਆਮ ਸਮੱਸਿਆ ਬਣਦੀ ਜਾ ਰਹੀ ਹੈ,ਸੋ ਇਸ ਸਬੰਧੀ ਵੱਡੇ ਪੱਧਰ ‘ਤੇ ਯੋਗ ਉਪਰਾਲੇ ਕਰਨ ਦੀ ਬਹੁਤ ਲੋੜ ਹੈ ਅਤੇ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ  ਗੁਰਬਚਨ ਸਿੰਘ ਨੇ ਸ਼ੁੱਧ ਵਾਤਾਵਰਨ ਦੀ ਮਹਾਨਤਾ ਦਸਦਿਆਂ ਕਿਹਾ ਕਿ ਵਿਸ਼ਵ ਭਰ ਵਿੱਚ ਫੈਲ ਰਹੀਆਂ ਵੰਨ ਸੁਵੰਨੀਆਂ ਬਿਮਾਰੀਆਂ ਵਾਤਾਵਰਨ ਦੀ ਅਸ਼ੁੱਧਤਾ ਦਾ ਹੀ ਨਤੀਜਾ ਹੈ।ਸੋ ਵਾਤਾਵਰਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸਾਡਾ ਸਾਰਿਆਂ ਦਾ ਉਦੇਸ਼ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ ਅਧਿਆਪਕ ਸਹਿਬਾਨ ਨੂੰ ਇੱਕ-ਇੱਕ ਰੁੱਖ ਖੁਦ ਲਗਾਉਣ ਲਈ ਅਤੇ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਕੇ ਰੁੱਖ ਲਗਾਉਣ ਅਤੇ ਇਹਨਾਂ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ।ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਬੁੱਧੀਜੀਵੀ ਵਰਗ ਹੋਣ ਦੇ ਨਾਤੇ ਅੱਗੇ ਆਉਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਬਚਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਪਰਮਜੀਤ ਸਿੰਘ ਨੇ ਕਿਹਾ ਕਿ ਇਸ ਸਮੇਂ ਅਧਿਆਪਕ ਸਹਿਬਾਨ ਵਾਤਾਵਰਨ ਨੂੰ ਬਚਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ । ਸਕੂਲਾਂ ਵਿੱਚ ਲੱਗੇ ਸੋਹਣੇ ਰੁੱਖ ਅਤੇ ਬੇਮਿਸਾਲ ਪਾਰਕ ਵਾਤਾਵਰਨ ਨੂੰ ਬਚਾਉਣ ਦਾ ਇੱਕ ਬਿਹਤਰੀਨ ਉਪਰਾਲਾ ਹੈ । ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਸਬੰਧੀ ਦਿੱਤੇ ਭਾਸ਼ਣ ਅਤੇ ਬਣਾਏ ਗਏ ਪੋਸਟਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲ੍ਹਾ ਦੀ ਆਰਟ ਐਂਡ ਕਰਾਫਟ ਅਧਿਆਪਕਾ ਪਰਮਜੀਤ ਕੌਰ ਵੱਲੋਂ ਬਣਾਇਆ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਪੋਸਟਰ ਸਭਨਾ ਦੀ ਖਿੱਚ ਦਾ ਕੇਂਦਰ ਰਿਹਾ ।ਅਧਿਆਪਕ ਸਹਿਬਾਨ ਵੱਲੋਂ ਵੱਖ ਵੱਖ ਸਕੂਲਾਂ ਵਿੱਚ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਜਿੱਥੇ ਅਸੀਂ ਆਪਣੇ ਵਾਤਾਵਰਨ ਦੀ ਸੰਭਾਲ ਕਰ ਸਕਦੇ ਹਾਂ, ਉੱਥੇ ਭਵਿੱਖ ਵਿਚ ਗਲੋਬਲ ਵਾਰਮਿੰਗ ਵਰਗੇ ਖਤਰੇ ਤੋਂ ਵੀ ਸਹਿਜੇ ਹੀ ਬਚਾਅ ਕਰ ਸਕਦੇ ਹਾਂ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!