2.1 C
United Kingdom
Saturday, March 7, 2026

More

    ਸ਼ਹਿਰੀ ਤੇ ਪੇਂਡੂ ਇਲਾਕਿਆਂ ‘ਚ ਲੋੜਵੰਦ ਮਰੀਜਾਂ ਨੂੰ ਦਿੱਤੀਆਂ ਰਾਸ਼ਨ ਤੇ ਕੋਰੋਨਾ ‘ਫਤਿਹ ਕਿੱਟਾਂ’

    ਫਗਵਾੜਾ 8 ਜੂਨ (ਸ਼ਿਵ ਕੋੜਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕੋਰੋਨਾ ਪੀੜ੍ਹਤ ਮਰੀਜਾਂ ਅਤੇ ਪਰਿਵਾਰਾਂ ਦੀ ਮੱਦਦ ਲਈ ਕਾਂਗਰਸ ਵਲੰਟੀਅਰਾਂ ਵਲੋਂ ਅੰਰਭੀ ਮੁਹਿਮ ‘ਫਰਜ਼ ਮਨੁੰਖਤਾ ਲਈ’ ਤਹਿਤ ਜਿਲ੍ਹਾ ਕਾਂਗਰਸ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਅਗਵਾਈ ਹੇਠ ਅੱਜ ਹਲਕਾ ਵਿਧਾਨਸਭਾ ਫਗਵਾੜਾ ਦੇ ਵੱਖ ਵੱਖ ਸ਼ਹਿਰੀ ਅਤੇ ਪੇਂਡੂ ਇਲਾਕਿਆਂ ‘ਚ ਕੋਵਿਡ ਪ੍ਰਭਾਵਿਤ ਮਰੀਜਾਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਘਰੋਂ-ਘਰੀਂ ਰਾਸ਼ਨ ਅਤੇ ਕੋਰੋਨਾ ਫਤਿਹ ਕਿੱਟਾਂ ਪਹੁੰਚਾਈਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਦਲਜੀਤ ਰਾਜੂ ਨੇ ਦੱਸਿਆ ਕਿ ਜਿਲ੍ਹੇ ਵਿਚ ਕੋਵਿਡ-19 ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਹੁਣ ਖਾਤਮੇ ਦੇ ਨਜਦੀਕ ਹੈ। ਕੇਸਾਂ ਵਿਚ ਕਾਫੀ ਕਮੀ ਆਈ ਹੈ ਅਤੇ ਜਿਹੜੇ ਮਰੀਜ ਬਿਮਾਰੀ ਨਾਲ ਪੀੜ੍ਹਤ ਹਨ ਉਹ ਰਿਕਵਰ ਕਰ ਰਹੇ ਹਨ। ਇਸ ਦੌਰਾਨ ਉਹਨਾਂ ਜਿਲ੍ਹਾ ਪ੍ਰਸ਼ਾਸਨ ਵਲੋਂ ਲਾਕਡਾਉਨ ਵਿਚ ਦੁਕਾਨਦਾਰਾਂ ਅਤੇ ਵਪਾਰੀ ਵਰਗ ਨੂੰ ਸ਼ਨੀਵਾਰ ਸਮੇਤ ਸ਼ਾਮ ਛੇ ਵਜੇ ਤੱਕ ਕਾਰੋਬਾਰ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਆਮ ਲੋਕਾਂ ਨੂੰ ਹੁਣ ਵੀ ਸਖਤੀ ਨਾਲ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਕਰਦੇ ਰਹਿਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਕੋਈ ਵੀ ਲੋੜਵੰਦ ਮਰੀਜ ਜਾਂ ਮਰੀਜ ਦਾ ਪਰਿਵਾਰਕ ਮੈਂਬਰ ਹੈਲਪ ਲਾਈਨ ਨੰਬਰਾਂ ਰਾਹੀਂ ਸੰਪਰਕ ਕਰਕੇ ਕੈਪਟਨ ਸਰਕਾਰ ਵਲੋਂ ਦਿੱਤੀ ਜਾ ਰਹੀ ਇਹ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਹਰਜੀਤ ਸਿੰਘ ਲਾਡੀ ਸਰਪੰਚ ਬੁਹਾਨੀ, ਗੋਪੀ ਬੇਦੀ, ਗੁਰਪ੍ਰੀਤ ਕੌਰ ਜੰਡੂ, ਮਨਜੋਤ ਸਿੰਘ ਭਗਤਪੁਰਾ, ਮੋਨੂੰ ਸਰਵਟਾ ਆਦਿ ਵੀ ਉਹਨਾਂ ਦੇ ਨਾਲ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!