6.3 C
United Kingdom
Sunday, April 20, 2025

More

    ਕਰਫਿਊ ਵਿੱਚ 3 ਮਈ ਤੱਕ ਕੋਈ ਢਿੱਲ ਨਹੀਂ -ਡਿਪਟੀ ਕਮਿਸ਼ਨਰ

    ਕਣਕ ਦੀ ਕਟਾਈ ਲਈ ਕੇਵਲ ਕਿਸਾਨ ਤੇ ਮਜ਼ਦੂਰਾਂ ਨੂੰ ਮਿਲੇਗੀ ਛੋਟ।

    ਅੰਮ੍ਰਿਤਸਰ, (ਰਾਜਿੰਦਰ ਰਿਖੀ)


    ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਿਲ੍ਹੇ ਵਿਚ 3 ਮਈ ਤੱਕ ਕਰਫਿਊ ਵਿਚ ਕਿਸੇ ਕਿਸਮ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ 3 ਮਈ ਨੂੰ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਹੀ ਢਿੱਲ ਬਾਰੇ ਵਿਚਾਰ ਕੀਤਾ ਜਾਵੇਗਾ।
    ਡਿਪਟੀ ਕਮਿਸ਼ਨਰ ਢਿੱਲੋਂ ਨੇ ਕਿਹਾ ਕਿ ਕਰਫਿਊ ਦੌਰਾਨ ਕੇਵਲ ਕਣਕ ਦੀ ਫਸਲ ਲਈ ਸਾਂਭ-ਸੰਭਾਲ ਵਾਸਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਛੋਟ ਦਿੱਤੀ ਗਈ ਹੈ ਅਤੇ ਉਹ ਵੀ ਕੋਵਿਡ 19 ਦੀਆਂ ਜ਼ਰੂਰੀ ਸਾਵਧਾਨੀਆਂ, ਜਿਸ ਵਿਚ ਆਪਸੀ ਦੂਰੀ, ਹੱਥਾਂ ਨੂੰ ਵਾਰ-ਵਾਰ ਧੋਣਾ, ਮਾਸਕ ਲਗਾਉਣੇ, ਭੀੜ ਇਕੱਠੀ ਨਾ ਕਰਨੀ ਆਦਿ ਨੂੰ ਅਪਨਾ ਕੇ ਆਪਣਾ ਕੰਮ ਕਰਨਗੇ ਅਤੇ ਮੰਡੀਆਂ ਵਿਚ ਇਸ ਗੱਲ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ।
    ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਰਿਆਨਾ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਉਤੇ ਭੀੜ ਇਕੱਤਰ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣਗੇ।
    ਉਨਾਂ ਸਪੱਸ਼ਟ ਕੀਤਾ ਕਿ ਇਸ ਸਮੇਂ ਸਾਰੀਆਂ ਕੋਸ਼ਿਸ਼ਾਂ ਜ਼ਿੰਦਗੀ ਬਚਾਉਣ ਲਈ ਕੇਂਦਰਿਤ ਹਨ ਅਤੇ ਸਾਡੀ ਕੋਸ਼ਿਸ਼ ਹੈ ਕਿ ਅਸੀਂ ਕੋਵਿਡ-19 ਮੁਕਤ ਮਾਹੌਲ ਵਿੱਚ ਕਣਕ ਦੀ ਨਿਰਵਿਘਨ ਅਤੇ ਸੁਰੱਖਿਅਤ ਖਰੀਦ ਕਰੀਏ। ਉਨਾਂ ਕਿਹਾ ਕਿ ਕਰਫਿਊ ਨੂੰ ਅੱਗੇ ਨਾਲੋਂ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਨੇ ਵੀ ਕਰਫਿਊ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਉਸ ਖਿਲਾਫ ਆਫਤਨ ਪ੍ਰਬੰਧ ਕਾਨੂੰਨ 2005 ਅਤੇ ਆਈ.ਪੀ.ਸੀ. 1860 ਦੀਆਂ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਕੇਸ ਦਰਜ ਕੀਤੇ ਜਾਣਗੇ।
    ਪਿੰਡਾਂ ਵਿਚ ਚੱਲਦੀ ਛੋਟੀ ਸਨਅਤ ਬਾਰੇ ਉਨਾਂ ਸਪੱਸ਼ਟ ਕੀਤਾ ਕਿ ਜੇਕਰ ਉਹ ਆਪਣੇ ਮੁਲਾਜ਼ਮਾਂ ਨੂੰ ਕੰਮ ਵਾਲੇ ਸਥਾਨ ਉਤੇ ਰੱਖ ਸਕਦਾ ਹੈ ਜਾਂ 10 ਮੁਲਾਜ਼ਮਾਂ ਲਈ 30 ਸੀਟਾਂ ਵਾਲੀ ਬਸ ਆਉਣ-ਜਾਣ ਲਈ ਦੇ ਸਕਦਾ ਹੈ ਅਤੇ ਸਾਰੇ ਮੁਲਾਜ਼ਮਾਂ ਦਾ ਮੈਡੀਕਲ ਬੀਮਾ ਕਰਵਾਉਂਦਾ ਹੈ ਤਾਂ ਉਸ ਨੂੰ ਇੰਡਸਟਰੀ ਵਿਭਾਗ ਵੱਲੋਂ ਪਰਮਿਟ ਦਿੱਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇੱਥੇ ਵੀ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਨਅਤ ਤੋਂ ਬਾਹਰ ਆਉਣ ਦੀ ਆਗਿਆ ਨਹੀਂ ਹੋਵੇਗੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!