9 ਹਜ਼ਾਰ ਨੇ ਕੋਰੋਨਾਂ ਤੇ ਫਤਿਹ ਵੀ ਪਾਈ
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1313 ਨਵੇਂ ਮਰੀਜਾਂ ਦੀ ਪਹਿਚਾਣ ਹੋਈ ਹੈ ਜਿਨ੍ਹਾਂ ਵਿੱਚੋਂ 265 ਹਸਪਤਾਲਾਂ ਵਿੱਚ ਦਾਖਲ ਕੀਤੇ ਗਏ ਹਨ। ਹੁਣ ਤੱਕ ਕੁੱਲ 38496 ਲੋਕ ਕੋਰੋਨਾ ਪੀੜਤ ਐਲਾਨੇ ਗਏ ਹਨ ਜਿਨ੍ਹਾਂ ਵਿੱਚੋਂ 5683 ਲੋਕ ਇਸ ਮਹਾਂਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਬੈਲਜ਼ੀਅਮ ਦੇ ਹਸਪਤਾਲਾਂ ਵਿੱਚ ਹੁਣ ਤੱਕ 4874 ਕਰੋਨਾਂ ਵਾਇਰਸ ‘ਤੋਂ ਪੀੜਤ ਮਰੀਜ ਦਾਖਲ ਹਨ ਜਿਨ੍ਹਾਂ ‘ਚੋਂ 1081 ਦੀ ਹਾਲਤ ਗੰਭੀਰ ਹੈ। ਹੁਣ ਤੱਕ ਕੋਰੋਨਾਂ ਦੇ 8757 ਮਰੀਜਾਂ ਨੇ ਇਹ ਬਿਮਾਰੀ ਤੇ ਫਤਿਹ ਪਾਈ ਹੈ। ਬਹੁਤੀਆਂ ਮੌਤਾਂ ਬਜੁਰਗਾਂ ਨੂੰ ਸੰਭਾਲਣ ਵਾਲੇ ਕੇਦਰਾਂ ਵਿੱਚ ਹੋਈਆਂ ਹਨ।