4.6 C
United Kingdom
Sunday, April 20, 2025

More

    ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮਾਲਵਿੰਦਰ ਸਿੰਘ ਮਾਲੀ ਨੂੰ ਸਲਾਹਕਾਰ ਨਿਯੁਕਤ ਕਰਨ ਦਾ ਸਵਾਗਤ ਕੀਤਾ

    ਭਵਾਨੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ)

    ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨੇੜਲੇ ਪਿੰਡ ਸਕਰੌਦੀ ਦੇ ਜੰਮਪਲ ਮਾਲਵਿੰਦਰ ਸਿੰਘ ਮਾਲੀ ਨੂੰ ਸਲਾਹਕਾਰ ਨਿਯੁਕਤ ਕਰਨ ਦਾ ਪਿੰਡ ਅਤੇ ਇਲਾਕਾ ਵਾਸੀਆਂ ਵਿਚ ਡਾਹਢੀ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਰਾਜਿੰਦਰ ਸਿੰਘ ਸੰਘਰੇੜੀ, ਬਲਦੇਵ ਸਿੰਘ ਬਿੱਟੂ ਗਰੇਵਾਲ ਸਾਬਕਾ ਬਲਾਕ ਪ੍ਰਧਾਨ ਪੰਚਾਇਤ ਯੂਨੀਅਨ, ਚੇਅਰਮੈਨ ਵਰਿੰਦਰ ਪੰਨਵਾਂ, ਨਿਰਮਲ ਸਿੰਘ ਗਰੇਵਾਲ, ਰਣਜੀਤ ਸਿੰਘ ਤੂਰ, ਜੀਵਨ ਸਿੰਘ ਸਕਰੌਦੀ, ਸੁਖਵੀਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਗਹਿਲਾਂ, ਰਵਿੰਦਰ ਸਿੰਘ ਗਰੇਵਾਲ, ਗੁਰਮੀਤ ਸਿੰਘ, ਗੋਗੀ ਬਖੋਪੀਰ, ਹਰਮਿੰਦਰ ਸਿੰਘ ਮਹਿਸਮਪੁਰ ਸਾਬਕਾ ਸਰਪੰਚ, ਪਵਨ ਸ਼ਰਮਾ ਸਾਬਕਾ ਪ੍ਰਧਾਨ ਨਗਰ ਕੌਂਸਲ, ਜਗਮੀਤ ਸਿੰਘ ਭੋਲਾ ਬਲਿਆਲ, ਜਗਤਾਰ ਸਿੰਘ ਮੱਟਰਾਂ ਪ੍ਰਧਾਨ ਪੰਚਾਇਤ ਯੂਨੀਅਨ, ਹਰੀ ਸਿੰਘ ਫੱਗੂਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਆਦਿ ਨੇ ਕਿਹਾ ਕਿ ਮਾਲਵਿੰਦਰ ਸਿੰਘ ਮਾਲੀ ਪਿਛਲੇ ਚਾਰ ਦਹਾਕਿਆਂ ਤੋਂ ਰਾਜਨੀਤਕ, ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਹਨ। ਉਹ 1978 ਵਿੱਚ ਵਿਦਿਆਰਥੀ ਲਹਿਰ ਵਿੱਚ ਸਰਗਰਮ ਹੋ ਕੇ ਖੱਬੇ ਪੱਖੀ ਇਨਕਲਾਬੀ ਜਥੇਬੰਦੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਉਚ ਕੋਟੀ ਦੇ ਆਗੂ ਰਹੇ। 90ਵਿਆਂ ਦੇ ਦਹਾਕੇ ਵਿੱਚ ਭਾਰਤੀ ਹਕੂਮਤ ਵੱਲੋਂ ਢਾਹੇ ਜਾ ਰਹੇ ਜੁਲਮਾਂ, ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਖਿਲਾਫ ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਆਪਣੇ ਪਿੰਡੇ ਤੇ ਵੀ ਪੁਲੀਸ ਤਸੱਦਦ ਝੱਲਣਾ ਪਿਆ। ਉਨ੍ਹਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਿੱਜੀ ਸਲਾਹਕਰ ਸਮੇਤ ਅਨੇਕਾਂ ਪੋਸਟਾਂ ਤੇ ਕੰਮ ਕਰਨ ਦਾ ਤਜਰਬਾ ਹੈ। ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਦਿੱਲੀ ਮੋਰਚੇ ਦੌਰਾਨ ਉਨ੍ਹਾਂ ਨੇ ਆਪਣੀ ਕਲਮ ਨਾਲ ਲਗਾਤਾਰ ਕੀਮਤੀ ਸੁਝਾਅ ਦਿੱਤੇ।ਇਸੇ ਲਿਆਕਤ ਸਦਕਾ ਹੀ ਮਾਲਵਿੰਦਰ ਸਿੰਘ ਮਾਲੀ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!