ਬਰਨਾਲਾ ( ਰਾਜਿੰਦਰ ਵਰਮਾ)
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 24ਘੰਟਿਆਂ ਵਿੱਚ ਕਣਕ ਦੀ ਪੇਮੈਂਟ ਕਰਨ ਦੇ ਦਾਅਵਿਆਂ ਨੂੰ ਅਜੇ ਤੱਕ ਬੂਰ ਨਹੀਂ ਪਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਦਾਅਵਾ ਕੀਤਾ ਸੀਕਿ ਕਣਕ ਖਰੀਦ ਦੇ 24 ਘੰਟਿਆਂ ਅੰਦਰ ਕਿਸਾਨਾਂ ਨੂੰ ਕਣਕ ਦੀ ਸਾਰੀ ਅਦਾਇਗੀ ਕਰ ਦਿੱਤੀ ਜਾਵੇਗੀ ਪਰ ਅਜੇ ਤੱਕ ਸਰਕਾਰ ਵੱਲੋਂ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਅਦਾਇਗੀ ਨਹੀਂ ਕੀਤੀ ਗਈ।