ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਕੋਵਿਡ ਦੇ ਬੁਰੇ ਪ੍ਰਭਾਵ ਵਿੱਚੋਂ ਨਿੱਕਲਦਿਆਂ ਜ਼ਿੰਦਗੀ ਮੁੜ ਲੀਹ ‘ਤੇ ਪਰਤਣੀ ਸ਼ੁਰੂ ਹੋ ਗਈ ਹੈ। ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵਿਖੇ ਐਤਵਾਰੀ ਦੀਵਾਨ ਸ਼ਰਧਾ ਪੂਰਵਕ ਸਜਾਏ ਗਏ। ਇਸ ਸਮੇਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰਦਿਆਂ ਸ਼ਮੂਲੀਅਤ ਕੀਤੀ। ਇਸ ਸਮੇਂ ਗੁਰੂ ਘਰ ਦੇ ਵਜੀਰ ਭਾਈ ਅਰਵਿੰਦਰ ਸਿੰਘ ਤੇ ਤੇਜਵੰਤ ਸਿੰਘ ਦੇ ਜੱਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ। ਕੰਮ ਕਾਰਾਂ ਦੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਗੁਰੂ ਘਰ ਨਤਮਸਤਿਕ ਹੋਣ ਆਈਆਂ ਸੰਗਤਾਂ ਦਾ ਸਮੁੱਚੀ ਗੁਰਦੁਆਰਾ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ।