
ਚੰਡੀਗੜ੍ਹ: ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਤੇ ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਨੂੰ ਉਨਾਂ ਦੇ ਜਨਮ ਦਿਨ ਉਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਵਧਾਈ ਦਿੱਤੀ ਤੇ ਉਨਾਂ ਦੀ ਲੰਬੀ ਤੰਦਰੁਸਤ ਉਮਰ ਦੀ ਕਾਮਨਾ ਕੀਤੀ ਹੈ। ਡਾ ਪਾਤਰ ਨੇ ਕਿਹਾ ਕਿ ਸਰਬਜੀਤ ਸੋਹਲ ਇਕੋ ਸਮੇਂ ਸਮਰਥ ਕਵਿਤਰੀ, ਕਹਾਣੀਕਾਰਾ, ਸਫਲ ਅਧਿਆਪਕ ਤੇ ਕੁੱਲ ਪ੍ਰਬੰਧਕ ਹਨ। ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਦੇ ਤੌਰ ਉਤੇ ਵੀ ਉਹ ਨਿੱਗਰ ਸਾਹਿਤਕ ਕਾਰਜ ਕਰ ਰਹੇ ਹਨ। ਡਾ ਪਾਤਰ ਤੋਂ ਇਲਾਵਾ ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ, ਸਕੱਤਰ ਡਾ ਲਖਵਿੰਦਰ ਜੌਹਲ, ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ, ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਦੀਵਾਨ ਮਾਨਾ ਨੇ ਵੀ ਡਾ ਸਰਬਜੀਤ ਕੌਰ ਸੋਹਲ ਤੇ ਉਨਾ ਦੇ ਪਰਿਵਾਰ ਨੂੰ ਇਸ ਮੌਕੇ ਵਧਾਈਆਂ ਦਿੱਤੀਆਂ ਹਨ। ਨਿੰਦਰ ਘੁਗਿਆਣਵੀ
ਮੀਡੀਆ ਅਧਿਕਾਰੀ,
ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ।