ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ
ਤਲਵੰਡੀ ਸਾਬੋ (ਰੇਸ਼ਮ ਸਿੰਘ ਦਾਦੂ)- ਸਰਦਾਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਸਜ਼ਾਵਾਂ ਪੂਰੀਆਂ ਕਰ ਚੁੱਕੇ “ਬੰਦੀ ਸਿੰਘਾਂ ਦੀ ਰਿਹਾਈ” ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉੱਪਰ ਸਮੂਹ ਧਾਰਮਿਕ ਤੇ ਰਾਜਨੀਤਕ ਜਥੇਬੰਦੀਆਂ ਸੰਪਰਦਾਵਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਆਗੂ ਸਾਹਿਬਾਨ ਪੁੱਜੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵਿਚਾਰਾਂ ਕੀਤੀਆਂ ਗਈਆਂ ਇਸ ਸਮੇਂ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ, ਸ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ, ਸ. ਮਨਜੀਤ ਸਿੰਘ ਜੀਕੇ ਪ੍ਰਧਾਨ ਜਾਗੋ ਪਾਰਟੀ, ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਦਲ ਬਾਬਾ ਬਿਧੀ ਚੰਦ, ਸੰਤ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਸ. ਕਰਨੈਲ ਸਿੰਘ ਪੰਜੋਲੀ ਜਰਨਲ ਸਕੱਤਰ ਸ਼੍ਰੋਮਣੀ ਕਮੇਟੀ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ ਜਰਨਲ ਸਕੱਤਰ, ਸ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੰਤਰੀ, ਸ. ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਸ. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਸ. ਬਲਵਿੰਦਰ ਸਿੰਘ ਭੂੰਦੜ ਸਾਬਕਾ ਮੰਤਰੀ,ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ, ਭਾਈ ਗੋਬਿੰਦ ਸਿੰਘ ਲੌੰਗੋਵਾਲ ਸਾਬਕਾ ਪ੍ਰਧਾਨ, ਸ. ਬਲਦੇਵ ਸਿੰਘ ਸਿਰਸਾ ਦਲ ਖਾਲਸਾ, ਸ. ਪਰਮਜੀਤ ਸਿੰਘ ਗਾਜ਼ੀ ਸਿੱਖ ਫੈਡਰੇਸ਼ਨ ਬਿੱਟੂ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਨਾਰੰਗ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ ਜੋਧਪੁਰੀ, ਸੰਤ ਬਾਬਾ ਬੂਟਾ ਸਿੰਘ ਗੁਰਥੜੀ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਰਾਗੀ ਰਾਮ ਸਿੰਘ ਮੈਂਬਰ ਸ਼ੋਮਣੀ ਕਮੇਟੀ, ਸ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਸੁਰਿੰਦਰ ਸਿੰਘ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਤੇ ਹੋਰ ਬਹੁਤ ਸਾਰੇ ਪੰਥਕ ਆਗੂ ਸ਼੍ਰੋਮਣੀ ਕਮੇਟੀ ਸੰਤ ਮਹਾਂਪੁਰਸ਼ ਬੰਦੀ ਸਿੰਘ ਪ੍ਰੀਵਾਰ ਹਾਜ਼ਰ ਸਨ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਫੋਨ ਰਾਹੀਂ ਗਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ।

