12.8 C
United Kingdom
Thursday, May 1, 2025

More

    ਪੰਜਾਬ ਸਕੂਲ ਖੇਡਾਂ: ਹਿੰਮਤਪੁਰਾ ਨੇ ਹਾਸਿਲ ਕੀਤਾ ਕਬੱਡੀ ਅੰਡਰ 19 ਵਿੱਚ ਜ਼ੋਨ ਵਿੱਚੋਂ ਪਹਿਲਾ ਸਥਾਨ 

    ਮੋਗਾ (ਪੰਜ ਦਰਿਆ ਬਿਊਰੋ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿੰਮਤਪੁਰਾ ਦੇ ਹੋਣਹਾਰ ਖਿਡਾਰੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਅੰਤਰਗਤ ਹੋ ਰਹੇ ਮੁਕਾਬਲਿਆਂ ਵਿੱਚ ਅੰਡਰ -19 ਨੈਸ਼ਨਲ ਕਬੱਡੀ ਮੁਕਾਬਲੇ ਵਿੱਚ ਜ਼ੋਨ ਪੱਤੋ ਹੀਰਾ ਸਿੰਘ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਦਿਲਚਸਪ ਮੁਕਾਬਲੇ ਵਿੱਚ ਹਿੰਮਤਪੁਰਾ ਸਕੂਲ ਦੇ ਖਿਡਾਰੀਆਂ ਨੇ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਨੂੰ 13 ਦੇ ਮੁਕਾਬਲੇ 38 ਅੰਕਾਂ ਨਾਲ਼ ਮਾਤ ਦਿੱਤੀ। ਸਕੂਲ ਇੰਚਾਰਜ ਅਮਨਦੀਪ ਸਿੰਘ ਮਾਛੀਕੇ ਅਤੇ ਸਮੂਹ ਸਟਾਫ਼ ਮੈਬਰਾਂ ਵੱਲੋੰ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਮੁਬਾਰਕਬਾਦ ਦਿੱਤੀ ਗਈ। ਉਹਨਾਂ ਕਿਹਾ ਕਿ ਹਿੰਮਤਪੁਰਾ ਪਿੰਡ ਨੇ ਪਹਿਲਾਂ ਵੀ ਕਬੱਡੀ ਦੇ ਖੇਤਰ ਵਿੱਚ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਹੁਣ ਵੀ ਵਿਦਿਆਰਥੀਆਂ ਨੇ ਜਿੱਤ ਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਸਮੂਹ ਸਟਾਫ਼ ਵੱਲੋੰ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਭੇਂਟ ਕੀਤੀਆਂ ਗਈਆਂ। ਇਸ ਸਮੇਂ ਮੈਡਮ ਮਨਦੀਪ ਕੌਰ, ਜਗਜੀਤ ਸਿੰਘ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਹਰਵਿੰਦਰ ਸਿੰਘ, ਨਵਦੀਪ ਸਿੰਘ, ਸੱਤਪਾਲ ਸਿੰਘ, ਬਿਕਰਮ ਸਿੰਘ, ਜੋਬਨਦੀਪ ਸਿੰਘ, ਮੈਡਮ ਰਚਨਾ, ਜਸਵਿੰਦਰ ਕੌਰ, ਸੰਦੀਪ ਕੌਰ, ਜਸਪ੍ਰੀਤ ਕੌਰ, ਪਵਨਦੀਪ ਕੌਰ, ਹਰਜੀਤ ਕੌਰ ਅਤੇ ਹਰਤੇਜ ਸਿੰਘ, ਜਸਵਿੰਦਰ ਸਿੰਘ, ਪਵਿੱਤਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!