







ਲੰਮੇ ਸਮੇਂ ਬਾਅਦ ਮੁੜ ਦਿਹਾੜਾ ਮਨਾਉਣ ‘ਤੇ ਪ੍ਰਬੰਧਕ ਵਧਾਈ ਦੇ ਪਾਤਰ- ਸ਼ਾਲਾਪੁਰੀ
ਲੰਡਨ (ਪੰਜ ਦਰਿਆ ਬਿਊਰੋ) ਭਾਰਤੀ ਹਾਈ ਕਮਿਸ਼ਨ ਲੰਡਨ ਵੱਲੋਂ ਪੰਜਾਬ ਦਿਹਾੜਾ ਮਨਾਉਣ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਲੰਡਨ ਦੀਆਂ ਨਾਮਵਰ ਸਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ। ਇਸ ਸਮੇਂ ਹੋਏ ਰੰਗਾਰੰਗ ਸਮਾਗਮ ਦੌਰਾਨ ਭੰਗੜਾ ਕਲਾਕਾਰਾਂ ਨੇ ਖ਼ੂਬ ਰੰਗ ਬੰਨ੍ਹਿਆ ਕਿ ਹਾਜ਼ਰੀਨ ਨੂੰ ਵੀ ਨੱਚਣ ਲਈ ਮਜ਼ਬੂਰ ਕਰ ਦਿੱਤਾ। ਪੰਜ ਦਰਿਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਮਨਜੀਤ ਸਿੰਘ ਸ਼ਾਲਾਪੁਰੀ ਨੇ ਦੱਸਿਆ ਕਿ 1947 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਐਨੇ ਲੰਮੇ ਅਰਸੇ ਬਾਅਦ ਪੰਜਾਬ ਦਿਹਾੜਾ ਮਨਾਇਆ ਗਿਆ ਹੋਵੇ। ਉਨ੍ਹਾਂ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ।