12.8 C
United Kingdom
Thursday, May 1, 2025

More

    ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਮਹੌਲਾ ਖਰਾਬ ਕਰਨ ਅਤੇ ਪੁਲਿਸ ਦਹਿਸ਼ਤ ਪਾਉਣ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖ਼ਤ ਨਿਖੇਧੀ

    ਐੱਨਐੱਸਏ ਅਤੇ ਕੇੰਦਰੀ ਫੋਰਸਾਂ ਹਟਾਉਣ, ਗੜੇਮਾਰੀ ਅਤੇ ਮੀਂਹ ਨਾਲ ਖਰਾਬ ਹੋਈ ਫਸਲ ਦੀਆਂ ਗਰਦਾਵਰੀਆਂ ਕਰਵਾਕੇ ਤਰੁੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ

    ਦੋ ਹੋਰ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਚੈਪਟਰ ਵਿੱਚ ਕੀਤਾ ਸ਼ਾਮਲ

    ਦਲਜੀਤ ਕੌਰ

    ਚੰਡੀਗੜ੍ਹ, 30 ਮਾਰਚ, 2023:

    ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ, ਗੁਰਮੀਤ ਸਿੰਘ ਮਹਿਮਾ ਅਤੇ ਹਰਜੀਤ ਸਿੰਘ ਰਵੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਅੰਦਰ ਬਣੇ ਦਹਿਸ਼ਤ ਦੇ ਮਾਹੌਲ ਬਾਰੇ ਵਿਸਥਾਰ ਵਿੱਚ ਵਿਚਾਰ ਚਰਚਾ ਹੋਈ। ਪੰਜਾਬ ਵਿੱਚ ਪਿਛਲੇ ਦਿਨੀੰ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ ਤਬਾਹ ਹੋਈ ਫਸਲ ਦੀ ਤਰੁੰਤ ਮੁਆਵਜ਼ੇ ਦੀ ਮੰਗ ਕਰਨ ਦੇ ਨਾਲ ਨਾਲ ਪੰਜਾਬ ਦੀਆਂ ਦੋ ਹੋਰ ਕਿਸਾਨ ਜਥੇਬੰਦੀਆਂ ਨੂੰ ਮੋਰਚੇ ਵਿੱਚ ਸ਼ਾਮਲ ਕੀਤਾ ਗਿਆ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਫੜਨ ਲਈ ਕੇੰਦਰ ਅਤੇ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ ਅਤੇ ਤੈਅਸ਼ੁਦਾ ਤਰੀਕੇ ਨਾਲ ਪੰਜਾਬ ਦਾ ਸ਼ਾਤ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਵਜ਼ਾ ਲਗਾਈ ਗਈ ਕੇੰਦਰੀ ਫੋਰਸ ਅਤੇ ਕੇੰਦਰੀ ਅਜੰਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਪੰਜਾਬੀ ਨੌਜਵਾਨਾਂ ਤੇ ਲਾਏ ਗਏ ਐੱਨ ਐੱਸ ਏ ਕਾਨੂੰਨਾਂ ਨੂੰ ਖਤਮ ਕੀਤਾ ਜਾਵੇ ਅਤੇ ਬੇਕਸੂਰ ਨੌਜਵਾਨਾਂ ਦੀ ਫੜੋ ਫੜਾਈ ਬੰਦ ਕਰਕੇ ਗਿਰਫਤਾਰ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਨਾਲ ਪੂਰੇ ਭਾਰਤ ਵਿੱਚ ਬਣੀ ਪੰਜਾਬੀਆਂ ਦੀ ਸ਼ਾਖ ਨੂੰ ਦੋਵ‍ਾਂ ਸਰਕਾਰਾਂ ਨੇ ਨੈਸ਼ਨਲ ਮੀਡੀਆ ਨਾਲ ਮਿਲਕੇ ਮਿੱਟੀ ਵਿੱਚ ਰੋਲਿਆ ਹੈ। ਇਸ ਸਾਰੇ ਵਰਤਾਰੇ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਨੂੰ ਇਹ ਸਾਰਾ ਡਰਾਮਾ ਖ਼ਤਮ ਲਈ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਾਹੌਲ ਠੀਕ ਨਾ ਕੀਤਾ ਤਾਂ ਸੰਯੁਕਤ ਮੋਰਚਾ ਸੰਘਰਸ਼ ਕਰਨ ਬਾਰੇ ਫੈਸਲਾ ਕਰੇਗਾ। ਉਨ੍ਹਾਂ ਕਿਹਾ ਕੀ ਯੂਏਪੀਏ ਅਤੇ ਐੱਨ ਐੱਸ ਏ ਵਰਗੇ ਕਾਨੂੰਨ ਮੁੱਢੋ ਹੀ ਖਤਮ ਕੀਤੇ ਜਾਣ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਹੀ ਕੇੰਦਰ ਅਤੇ ਪੰਜਾਬ ਸਰਕਾਰ ਦੀਆਂ ਚਾਲਾਂ ਅਤੇ ਲੋਕ ਵਿਰੋਧੀ ਨੀਤੀਆਂ ਦਾ ਟਾਕਰਾ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕੀ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ 50 ਹਜ਼ਾਰ ਰੂਪੈ ਪ੍ਰਤੀ ਏਕੜ ਮੁਆਵਜ਼ਾ ਤਰੁੰਤ ਗਿਰਦਾਵਰੀਆਂ ਕਰਵਾ ਕੇ ਕਾਸ਼ਤਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਜਾਣ। ਉਨ੍ਹਾਂ ਕਿਹਾ ਕਿ ਅੱਜ ਤਿਆਰ ਹੋਈ ਫਸਲ ਦਾ ਖਤਮ ਹੋ ਜਾਣਾ ਕਿਸਾਨਾਂ ਲਈ ਆਰਥਿਕ ਅਤੇ ਮਾਨਸਿਕ ਤੌਰ ਬਹੁਤ ਵੱਡਾ ਬੋਝ ਹੈ, ਕਿਉਂਕਿ ਫਸਲ ਨੂੰ ਤਿਆਰ ਕਰਨ ਵਿੱਚ ਕਿਸਾਨਾਂ ਦਾ ਵੱਡਾ ਖਰਚ ਹੋਇਆ ਹੈ ਅਤੇ ਹੁਣ ਕੋਈ ਹੋਰ ਫਸਲ ਨਹੀ ਬੀਜੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਹ ਮੰਗ ਕਰਦਾ ਹੈ ਕਿ ਪੰਜਾਬ ਸਰਕਾਰ ਸੰਯੁਕਤ ਕਿਸਾਨ ਮੋਰਚਾ ਨਾਲ ਤਰੁੰਤ ਮੀਟਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਕੇੰਦਰ ਸਰਕਾਰ ਨਾਲ ਮਿਲਕੇ ਕਿਸਾਨਾਂ ਦੀਆਂ ਫਸਲਾਂ ਦੀ ਬੀਮਾਂ ਯੋਜਨਾ ਬਣਾਈ ਜਾਵੇ ਤਾਂ ਜੋ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ ਤਾਂ ਜੋ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕੀਆਂ ਜਾ ਸਕਣ। ਅੱਜ ਦੀ ਮੀਟਿੰਗ ਵਿੱਚ ਪੰਜਾਬ ਦੀਆਂ ਦੋ ਹੋਰ ਜਥੇਬੰਦੀਆਂ ਬੀਕੇਯੂ ਡਕੌੰਦਾ (ਮਨਜੀਤ ਧਨੇਰ ਗਰੁੱਪ) ਅਤੇ ਬੀਕੇਯੂ ਏਕਤਾ ਆਜ਼ਾਦ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਕੀਤਾ ਗਿਆ। ਮੀਟਿੰਗ ਵਿੱਚ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ, ਬੂਟਾ ਸਿੰਘ ਬੁਰਜਗਿੱਲ, ਵੀਰਪਾਲ ਸਿੰਘ ਢਿੱਲੋਂ, ਬੂਟਾ ਸਿੰਘ ਸ਼ਾਦੀਪੁਰ, ਮਨਜੀਤ ਸਿੰਘ ਰਾਏ, ਬਲਵਿੰਦਰ ਸਿੰਘ ਰਾਜੂ ਔਲਖ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ, ਕਿਰਨਜੀਤ ਸਿੰਘ ਸੇਖੋਂ, ਗੋਮਾ ਸਿੰਘ, ਕੁਲਦੀਪ ਸਿੰਘ ਬਜ਼ੀਦਪੁਰ, ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲਾ, ਜਗਮਨਦੀਪ ਸਿੰਘ ਭੜੀ, ਮਨਜੀਤ ਸਿੰਘ ਧਨੇਰ, ਜਗਸੀਰ ਸਿੰਘ ਸਾਧੂਵਾਲਾ, ਕੁਲਵੰਤ ਸਿੰਘ ਮੌਲਵੀਵਾਲਾ, ਰੁਲਦੂ ਸਿੰਘ ਮਾਨਸਾ, ਸਤਨਾਮ ਸਿੰਘ ਅਜਨਾਲਾ, ਰਘਬੀਰ ਸਿੰਘ ਮਹਿਮਵਾਲ, ਰਾਜਵਿੰਦਰ ਕੌਰ ਰਾਜੂ, ਨਰਵੈਲ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਬਲਵਿੰਦਰ ਸਿੰਘ ਮੱਲੀਨੰਗਲ, ਗੁਰਜੀਤ ਸਿੰਘ ਨੀਲਾ ਨਲੋਆ ਸ਼ਾਮਲ ਹੋਏ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!