
ਬਰਨਾਲਾ ( ਰਾਜਿੰਦਰ ਵਰਮਾ)
ਸ੍ਰੀ ਬ੍ਰਾਹਮਣ ਸਭਾ ਭਦੌੜ ਵੱਲੋਂ ਅੱਜ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮੌਕੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨਿਕ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਭਗਵਾਨ ਸ੍ਰੀ ਪਰਸ਼ੂ ਰਾਮ ਜੀ ਦੀ ਆਰਤੀ ਕੀਤੀ ਗਈ ਅਤੇ ਉਨ੍ਹਾਂ ਦੀ ਪਾਵਨ ਮੁੂਰਤੀ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।ਇਸ ਮੌਕੇ ਬ੍ਰਾਹਮਣ ਸਭਾ ਦੇ ਸਮੂਹ ਮੈਂਬਰਾਂ ਵੱਲੋਂ ਸੁੱਖ ਸ਼ਾਂਤੀ ਦੀ ਅਰਦਾਸ ਬੇਨਤੀ ਕੀਤੀ ਗਈ। ਇਸ ਸਮੇ ਕਾਮਰੇਡ ਗੁਰਮੇਲ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਬ੍ਰਾਹਮਣ ਸਭਾ ਭਦੌੜ ਵੱਲੋਂ ਹਰੇਕ ਸਾਲ ਪਰਸ਼ੂ ਰਾਮ ਜੈਅੰਤੀ ਵੱਡੀ ਪੱਧਰ ਤੇ ਧੂਮਧਾਮ ਨਾਲ ਮਨਾਈ ਜਾਂਦੀ ਹੈ ਪ੍ਰੰਤੂ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਅਤੇ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ ਅਤੇ ਅੱਜ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਆਰਤੀ ਕੀਤੀ ਗਈ ਹੈ ਅਤੇ ਸਮੂਹ ਦੁਨੀਆਂ ਤੇ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀ ਪ੍ਰਮਾਤਮਾ ਦੇ ਚਰਨਾਂ ਵਿੱਚ ਕੀਤੀ ਹੈ। ਉਨ੍ਹਾਂ ਭਗਵਾਨ ਪਰਸ਼ੂ ਰਾਮ ਜੀ ਦੀ ਜੀਵਨੀ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਜਦੋਂ ਸਮਾਜ ਅੰਦਰ ਜ਼ੁਲਮ ਵਧ ਜਾਂਦਾ ਹੈ ਤਾਂ ਕੋਈ ਨਾ ਕੋਈ ਯੋਧਾ ਉਠਦਾ ਹੈ ਜੋ ਜ਼ੁਲਮ ਨਾਲ ਟਾਕਰਾ ਲੈਂਦਾ ਹੈ। ਭਗਵਾਨ ਪਰਸ਼ੂ ਰਾਮ ਜੀ ਨੇ ਵੀ ਜ਼ੁਲਮ ਖਿਲਾਫ ਆਵਾਜ਼ ਬੁਲੰਦ ਕਰਦਿਆਂ ਜੰਗ ਲੜਿਆ ਅਤੇ ਸਮਾਜ ਨੂੰ ਜਿੱਤ ਪ੍ਰਾਪਤ ਕਰਕੇ ਦਿੱਤੀ। ਇਸ ਮੌਕੇ ਬ੍ਰਾਹਮਣ ਸਭਾ ਦੇ ਪ੍ਰਧਾਨ ਅਨੀਸ਼ ਕਾਲਾ, ਜਨਰਲ ਸਕੱਤਰ ਯੋਗੇਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਬਲਰਾਜ ਕੌਂਸਲ, ਮੀਤ ਪ੍ਰਧਾਨ ਤਰਸੇਮ ਕਾਲਾ, ਜਤਿੰਦਰ ਸ਼ਰਮਾ ਜੇਈ, ਆਸ਼ੂ ਸ਼ਰਮਾ ਸ਼ਾਸਤਰੀ, ਰਾਜ ਕੁਮਾਰ ਸ਼ਰਮਾ,ਭੋਲੀ ਸ਼ਰਮਾ,ਭਗਵਾਨ ਦਾਸ,ਸੁਮਨਦੀਪ ਸ਼ਰਮਾ, ਕਾਮਰੇਡ ਗੁਰਮੇਲ ਸ਼ਰਮਾ, ਲਾਲੀ ਸ਼ਰਮਾ, ਰਛਪਾਲ ਸ਼ਰਮਾ,ਤੇਜਵੀਰ ਸ਼ਰਮਾ, ਵਿੱਕੀ ਸ਼ਰਮਾ, ਜੀਨੂੰ ਸ਼ਰਮਾ ਆਦਿ ਹਾਜ਼ਰ ਸਨ।