ਚੰਡੀਗੜ੍ਹ-ਸਿਹਤ ਖਰਾਬ ਹੋਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ ਜਿਨ੍ਹਾਂ ਨੂੰ ਅੱਜ ਛੁੱਟੀ ਮਿਲ ਗਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਦਿਲ ਦੀ ਪਲਮਨਰੀ ਆਰਟਰੀ ਵਿਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਸ ਦੀ ਸਿਹਤ ਖਰਾਬ ਹੈ। ਡਾਕਟਰਾਂ ਦੀ ਟੀਮ ਨੇ ਮੁੱਖ ਮੰਤਰੀ ਦੇ ਦਿਲ ਦੀਆਂ ਧਮਨੀਆਂ ਦੀ ਜਾਂਚ ਕੀਤੀ ਹੈ। ਦਿਲ ਦੀਆਂ ਧਮਨੀਆਂ ‘ਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਨੂੰ ਸਾਹ ਅਤੇ ਛਾਤੀ ‘ਚ ਦਰਦ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਦੱਸ ਦਈਏ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਹੈ। ਉਹ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ।