3.8 C
United Kingdom
Friday, March 6, 2026

More

    ਭਾਰਤ ਬਣਿਆ ਦੁਨੀਆ ’ਚ ਨਿਰਮਾਣ ਦਾ ‘ਪਾਵਰ ਹਾਊਸ’

    ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਲ ਇੰਡੀਆ ਰੇਡੀਓ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 114ਵੇਂ ਐਪੀਸੋਡ ਵਿੱਚ ਦੇਸ਼ ਵਾਸੀਆਂ ਨੂੰ ਤਿਉਹਾਰਾਂ ਦੇ ਮੌਸਮ ਵਿੱਚ ਇੱਕ ਦੂਜੇ ਨੂੰ ‘ਮੇਡ ਇਨ ਇੰਡੀਆ’ ਉਤਪਾਦ ਗਿਫਟ ਕਰਨ ਦਾ ਸੱਦਾ ਦਿੱਤਾ। ‘ਮੇਕ ਇਨ ਇੰਡੀਆ’ ਪ੍ਰੋਗਰਾਮ ਦੇ 10 ਸਾਲ ਪੂਰੇ ਹੋਣ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ’ਚ ਦੇਸ਼ ਦੇ ਵੱਡੇ ਉਦਯੋਗਾਂ ਦਾ ਛੋਟੇ ਦੁਕਾਨਦਾਰਾਂ ਦਾ ਯੋਗਦਾਨ ਵੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਭਾਰਤ ਅੱਜ ਦੁਨੀਆ ’ਚ ਇਕ ਨਿਰਮਾਣ ਪਾਵਰਹਾਊਸ ਬਣ ਗਿਆ ਹੈ ਅਤੇ ਸਾਰੇ ਦੇਸ਼ਾਂ ਦੀਆਂ ਨਜ਼ਰਾਂ ’ਸਾਡੇ ’ਤੇ ਟਿਕੀਆਂ ਹੋਈਆਂ ਹਨ ਕਿਉਂਕਿ ਸਰਕਾਰ ਆਲਮੀ ਗੁਣਵੱਤਾ ਵਾਲੀਆਂ ਵਸਤਾਂ ਦੇ ਨਿਰਮਾਣ ਦੇ ਨਾਲ-ਨਾਲ ਸਥਾਨਕ ਉਤਪਾਦਾਂ ’ਤੇ ਵੀ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਇਸ ਮੁਹਿੰਮ ਤੋਂ ਗਰੀਬ, ਮੱਧ ਵਰਗ ਅਤੇ ਸੂਖਮ ਅਤੇ ਦਰਮਿਆਨੇ ਉਦਯੋਗਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਅਤੇ ਇਸ ਮੁਹਿੰਮ ਨਾਲ ਹਰ ਵਰਗ ਦੇ ਲੋਕਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਵਿੱਚ ਲਗਾਤਾਰ ਵਾਧਾ ਵੀ ‘ਮੇਕ ਇਨ ਇੰਡੀਆ’ ਦੀ ਸਫ਼ਲਤਾ ਦੀ ਕਹਾਣੀ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਹੁਣ ਗਲੋਬਲ ਗੁਣਵੱਤਾ ਵਾਲੀਆਂ ਵਸਤਾਂ ਦੇ ਨਿਰਮਾਣ ਦੇ ਨਾਲ-ਨਾਲ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!