ਫਰੀਦਕੋਟ/ਬਰਗਾੜੀ (ਟਿੰਕੂ ਕੁਮਾਰ) :- ਡਾ. ਰਵਿੰਦਰ ਕਾਨਵੈਂਟ ਸਕੂਲ ਬਾਜਾਖਾਨਾ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਗੀਤ, ਕਵਿਤਾ, ਭਾਸ਼ਣ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ, ਜਿਸ ਰਾਹੀਂ ਬਦੀ ਦਾ ਹਮੇਸ਼ਾ ਖ਼ਾਤਮਾ ਹੁੰਦਾ ਹੈ, ਦਾ ਸੁਨੇਹਾ ਦਿੱਤਾ ਗਿਆ। ਸਵੇਰ ਦੀ ਸਭਾ ਦੌਰਾਨ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰਿਸ਼ਟੀ ਸ਼ਰਮਾ ਨੇ ਕਿਹਾ ਕਿ ਹਰ ਤਿਉਹਾਰ ਸਾਡੇ ਲਈ ਵੱਖ-ਵੱਖ ਸੁਨੇਹੇ ਲੈ ਕੇ ਆਉਂਦੇ ਹਨ। ਉਨਾਂ ਕਿਹਾ ਕਿ ਜਿੱਥੇ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹਨ, ਉੱਥੇ ਇਹ ਸਾਨੂੰ ਆਪਣੀ ਸੰਸਕਿ੍ਤੀ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਵੀ ਸਹਾਈ ਹੁੰਦੇ ਹਨ। ਸਾਨੂੰ ਸਾਰੇ ਤਿਉਹਾਰ ਖੁਸ਼ੀ ਅਤੇ ਪਵਿੱਤਰਤਾ ਨਾਲ ਮਨਾਉਣੇ ਚਾਹੀਦੇ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਹਰਗੋਬਿੰਦ ਸਿੰਘ ਅਤੇ ਉਹਨਾਂ ਦੇ ਸਪੁੱਤਰ ਹਰਮਨ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਾਲ ਲੈ ਕੇ ਰਾਵਣ ਦੇ ਪੁਤਲੇ ਨੂੰ ਸਾੜਨ ਦੀ ਰਸਮ ਨਿਭਾਈ। ਡਾਇਰੈਕਟਰ ਹਰਗੋਬਿੰਦ ਸਿੰਘ ਅਤੇ ਪ੍ਰਿੰਸੀਪਲ ਸ੍ਰਿਸ਼ਟੀ ਸ਼ਰਮਾ ਨੇ ਬੱਚਿਆਂ ਤੇ ਸਮੁੱਚੇ ਸਟਾਫ ਨੂੰ ਦੁਸਹਿਰੇ ਦੀ ਵਧਾਈ ਦਿੰਦੇ ਹੋਏ ਆਪਣੇ ਅੰਦਰੋਂ ਬੁਰਾਈਆਂ ਨੂੰ ਛੱਡ ਕੇ ਚੰਗਿਆਈਆਂ ਦਾ ਰਸਤਾ ਅਪਣਾਉਣ ਦੀ ਪ੍ਰੇਣਾ ਦਿੱਤੀ।