12 C
United Kingdom
Thursday, March 5, 2026

More

    ਭਾਰਤ ਬਨਾਮ ਨਿਊਜ਼ੀਲੈਂਡ ਵਿਚਾਲੇ ਹੋਏ ਮੈਚ ਦੌਰਾਨ ਭਾਰਤੀ ਟੀਮ 46 ਦੌੜਾਂ ’ਤੇ ਆਲ ਆਊਟ

    ਬੈਂਗਲੁਰੂ-ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਭਾਰਤ ਬਨਾਮ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੈਸਟ ਮੈਚ ਬੈਂਗਲੁਰੂ ’ਚ ਖੇਡਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੈਚ ਦਾ ਪਹਿਲਾ ਦਿਨ ਮੀਂਹ ਵਿੱਚ ਧੋਤਾ ਗਿਆ ਅਤੇ ਦੂਜੇ ਦਿਨ ਟਾਸ ਹੋਇਆ। ਟੀਮ ਇੰਡੀਆ ਨੇ ਟਾਸ ਜਿੱਤ ਕੇ ਕਪਤਾਨ ਰੋਹਿਤ ਸ਼ਰਮਾ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਜੋ ਕਿ ਟੀਮ ਇੰਡੀਆ ਲਈ ਆਤਮਘਾਤੀ ਸਾਬਤ ਹੋਇਆ। ਇਸ ਮੈਚ ਦੌਰਾਨ ਪੂਰੀ ਭਾਰਤੀ ਟੀਮ 46 ਦੌੜਾਂ ’ਤੇ ਆਲ ਆਊਟ ਹੋ ਗਈ। ਭਾਰਤ ਨੇ 34 ਦੌੜਾਂ ’ਤੇ ਸੱਤ ਵਿਕਟਾਂ ਗੁਆ ਦਿੱਤੀਆਂ ਸਨ, ਜਿਸ ’ਚ ਪੰਜ ਬੱਲੇਬਾਜ਼ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ ਸਨ। ਇਹ ਟੈਸਟ ਕ੍ਰਿਕਟ ’ਚ ਭਾਰਤੀ ਧਰਤੀ ’ਤੇ ਟੀਮ ਇੰਡੀਆ ਦਾ ਸਭ ਤੋਂ ਘੱਟ ਸਕੋਰ ਹੈ। ਭਾਰਤੀ ਟੀਮ ਵੱਲੋਂ ਸਰਵੋਤਮ ਸਕੋਰਰ ਰਿਸ਼ਭ ਪੰਤ ਰਿਹਾ, ਜਿਸ ਨੇ 20 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਯਸ਼ਸਵੀ ਜੈਸਵਾਲ ਨੇ 13 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਦੋਹਰੇ ਅੰਕੜੇ ਤੱਕ ਵੀ ਨਹੀਂ ਪਹੁੰਚ ਸਕਿਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!