17 C
United Kingdom
Sunday, June 7, 2026

More

    ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਘਟ ਸਕਦੀ ਹੈ ਕਰੋਨਾ ਨਾਲ ਲੜਣ ਦੀ ਸਮਰੱਥਾ: ਸਿਵਲ ਸਰਜਨ

    ਕਿਸਾਨਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
    ਬਰਨਾਲਾ ( ਰਾਜਿੰਦਰ ਵਰਮਾ )

    ਕਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ ।ਇਸ ਗੱਲ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਇਕ ਭਿਆਨਕ ਬਿਮਾਰੀ ਹੈ। ਇਸ ਤੋਂ ਬਚਾਅ ਲਈ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉੁਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ, ਕਿਉਂਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਵਾਤਾਵਰਣ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਸਗੋਂ ਇਸ ਨਾਲ ਕੋਰੋਨਾ ਨਾਲ ਲੜਣ ਦੀ ਸਮਰੱਥਾ ਵੀ ਬਹੁਤ ਘਟ ਜਾਂਦੀ ਹੈ ।
    ਉਨ੍ਹਾਂ ਕਿਹਾ ਕਿ ਪਰਾਲੀ ਦੇ ਧੂੰਏਂ ਨਾਲ ਸਾਹ ਤੇ ਫੇਫੜਿਆਂ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਕੋਰੋਨਾ ਦੀ ਲਪੇਟ ਵਿੱਚ ਆਉਣ ਅਤੇ ਕੋਰੋਨਾ ਦੇ ਫੈਲਣ ਦੀ ਸੰਭਾਵਨਾ ਬਹੁਤ ਵਧ ਜਾਂਦੀ ਹੈ। ਇਸ ਲਈ ਕਿਸਾਨ ਕਿਸੇ ਵੀ ਹਾਲਤ ਵਿਚ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!