ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)

ਪੂਰਾ ਵਿਸ਼ਵ ਕੋਵਿਡ-19 ਮਹਾਮਾਰੀ ਨਾਲ ਜੂਝ ਰਿਹਾ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ ਦਾ ਅੰਕੜਾ ਪਾਰ ਕਰ ਗਈ ਹੈ ਅਤੇ 29 ਲੱਖ ਤੋਂ ਵਧੇਰੇ ਲੋਕ ਪ੍ਰਭਾਵਿਤ ਹਨ।ਚੰਗੀ ਗੱਲ ਇਹ ਵੀ ਹੈ ਕਿ 8 ਲੱਖ 36 ਹਜ਼ਾਰ ਲੋਕ ਠੀਕ ਵੀ ਹੋਏ ਹਨ। ਉੱਧਰ ਅਮਰੀਕਾ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਮਰੀਕਾ ਵਿਚ ਇਕ ਵਾਰ ਫਿਰ ਇਕ ਦਿਨ ਵਿਚ 2000 ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਹੈ। ਜੌਨਸ ਹਾਪਕਿਨਜ਼ ਦੇ ਅੰਕੜਿਆਂ ਦੇ ਮੁਤਾਬਕ ਇੱਥੇ ਪਿਛਲੇ 24 ਘੰਟਿਆਂ ਵਿਚ 2,065 ਲੋਕਾਂ ਦੀ ਮੌਤ ਹੋਈ ਹੈ ਜਿਸ ਨਾਲ ਮ੍ਰਿਤਕਾਂ ਦਾ ਅੰਕੜਾ 54 ਹਜ਼ਾਰ ਤੋਂ ਵਧੇਰੇ ਹੋ ਗਿਆਹੈ।ਇੱਥੇ ਇਨਫੈਕਟਿਡਾਂ ਦੀ ਗਿਣਤੀ 960,896 ਹੋ ਚੁੱਕੀ ਹੈ।