6.9 C
United Kingdom
Saturday, March 7, 2026

More

    ਸੂਬੇ ਵਿੱਚ ਖਰੀਦ ਦੇ ਬਾਰਵੇਂ ਦਿਨ 650135 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

    ਚੰਡੀਗੜ ( ਰਾਜਿੰਦਰ ਭਦੌੜੀਆ )

    ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਬਾਰਵੇਂ ਦਿਨ 650135 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 647026 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 3109 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 647026 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 130076 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 155192 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 157803 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 88842 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

    ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 75166 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
    ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 39946 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
    ਬੁਲਾਰੇ ਨੇ ਦੱਸਿਆ ਬਾਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 4836785 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
    ਬੁਲਾਰੇ ਨੇ ਕਿਹਾ ਕਿ ਅੱਜ 5 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਵੀ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!