11 ਹਜ਼ਾਰ ਨੇ ਕੋਰੋਨਾਂ ‘ਤੇ ਫਤਿਹ ਵੀ ਪਾਈ
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ )
ਬੈਲਜ਼ੀਅਮ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 553 ਨਵੇਂ ਮਰੀਜਾਂ ਦੀ ਪਹਿਚਾਣ ਹੋਈ ਹੈ ਜਿਨ੍ਹਾਂ ਵਿੱਚੋਂ 127 ਹਸਪਤਾਲਾਂ ਵਿੱਚ ਦਾਖਲ ਕੀਤੇ ਗਏ ਹਨ। ਹੁਣ ਤੱਕ ਕੁੱਲ 46687 ਲੋਕ ਕੋਰੋਨਾ ਪੀੜਤ ਐਲਾਨੇ ਗਏ ਹਨ ਜਿਨ੍ਹਾਂ ਵਿੱਚੋਂ 7207 ਲੋਕ ਇਸ ਮਹਾਂਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਬੈਲਜ਼ੀਅਮ ਦੇ ਹਸਪਤਾਲਾਂ ਵਿੱਚ ਹੁਣ 3968 ਕਰੋਨਾਂ ਵਾਇਰਸ ‘ਤੋਂ ਪੀੜਤ ਮਰੀਜ ਦਾਖਲ ਹਨ ਜਿਨ੍ਹਾਂ ‘ਚੋਂ 903 ਦੀ ਹਾਲਤ ਗੰਭੀਰ ਹੈ। ਅੱਜ ਤੱਕ ਕੋਰੋਨਾਂ ਦੇ 10878 ਮਰੀਜਾਂ ਨੇ ਇਸ ਬਿਮਾਰੀ ਤੇ ਫਤਿਹ ਪਾਈ ਹੈ।