ਚੰਡੀਗੜ੍ਹ (ਰਾਜਿੰਦਰ ਭਦੌੜੀਆ)
ਸਥਾਨਕ ਬਾਪੂ ਧਾਮ ਕਲੋਨੀ ਵਿੱਚ ਕੋਰੋਨਾ ਦੇ 7 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਚੰਡੀਗੜ੍ਹ ਪ੍ਰਸ਼ਾਸਨ ਦੀ ਪ੍ਰੇਸ਼ਾਨੀ ਵੀ ਵੱਧ ਗਈ ਹੈ। ਇਸ ਦੇ ਨਾਲ ਚੰਡੀਗੜ੍ਹ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 66 ਹੋ ਗਈ ਹੈ ਅਤੇ ਇਕ ਵਾਰ ਫਿਰ ਵੱਡੀ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ। ਪ੍ਰਸਾਸ਼ਨ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
