7.5 C
United Kingdom
Sunday, March 8, 2026

More

    ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਰਫ਼ਿਊ ’ਚ ਵਾਧੇ ਦੇ ਹੁਕਮ

    ਬਰਨਾਲਾ ( ਰਾਜਿੰਦਰ ਵਰਮਾ )
    ਜ਼ਿਲ੍ਹਾ ਬਰਨਾਲਾ ਵਿੱਚ ਕੋਵਿਡ 19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ 17 ਮਈ 2020 ਤੱਕ ਕਰਫਿਊ ਜਾਰੀ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
    ਕਰਫ਼ਿਊ ਦੌਰਾਨ ਲੋਕਾਂ ਦੇ ਘਰ ’ਚੋ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ’ਤੇ ਆਉਣ ਦੀ ਸਖਤ ਮਨਾਹੀ ਹੈ। ਇਹ ਹੁਕਮ ਵਰਦੀਧਾਰੀ ਪੁਲਿਸ ਮੁਲਾਜ਼ਮਾਂ, ਵਰਦੀਧਾਰੀ ਮਿਲਟਰੀ, ਪੈਰਾ ਮਿਲਟਰੀ ਫੋਰਸ, ਹੋਮ ਗਾਰਡਜ਼, ਜੋ ਡਿਊਟੀ ’ਤੇ ਹਨ, ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਾ ਮੈਜਿਸਟਰੇਟ ਜਾਂ ਅਧਿਕਾਰਤ ਅਧਿਕਾਰੀ ਵੱਲੋਂ ਜਾਰੀ ਪਰਮਿਟ ਧਾਰਕਾਂ ’ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜਾਰੀ ਆਦੇਸ਼ ਉਸੇ ਤਰ੍ਹਾਂ ਜਾਰੀ ਰਹਿਣਗੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!