9.8 C
United Kingdom
Monday, June 8, 2026

More

    ਕਨੇਡਾ ਵਿੱਚ ਖੇਤੀਬਾੜੀ ਇੰਡਸਟਰੀ ਲਈ ਜਸ਼ਟਿਨ ਟਰੂਡੋ ਨੇ 252 ਮਿਲੀਅਨ ਡਾਲਰ ਦੇਣ ਦਾ ਵਾਅਦਾ

    ਟੋਰਾਟੋ-(ਬਲਜਿੰਦਰ ਸੇਖਾ)

    ਕਰੋਨਾਵਾਇਰਸ ਦੀ ਮਹਾਂਮਾਰੀ ਕਾਰਨ ਕੈਨੇਡਾ ਦੀ ਖੇਤੀਬਾੜੀ ਇੰਡਸਟਰੀ ਉੱਤੇ ਪੈ ਰਹੇ ਦਬਾਅ ਨੂੰ ਘਟਾਉਣ ਲਈ ਕਨੇਡਾ ਦੀ ਫੈਡਰਲ ਸਰਕਾਰ ਵੱਲੋਂ 252 ਮਿਲੀਅਨ ਡਾਲਰ ਦੇਣ ਦਾ ਵਾਅਦਾ ਕੀਤਾ ਗਿਆ ਹੈ। ਭਾਵੇਂ ਇਹ ਐਲਾਨਾੀ ਗਈ ਰਕਮ ਕੈਨੇਡੀਅਨ ਫੈਡਰੇਸ਼ਨ ਆਫ ਐਗਰੀਕਲਚਰ ਵੱਲੋਂ ਪਿਛਲੇ ਮਹੀਨੇ 2।6 ਬਿਲੀਅਨ ਡਾਲਰ ਦੀ ਮਦਦ ਲਈ ਕੀਤੀ ਗਈ ਅਪੀਲ ਤੋਂ ਕਿਤੇ ਘੱਟ ਹੈ ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇਹ ਰਕਮ ਤਾਂ ਸ਼ੁਰੂਆਤ ਹੈ। ਸ੍ਰੀ ਟਰੂਡੋ ਨੇ ਆਖਿਆ ਕਿ ਅਸੀਂ ਜਾਣਦੇ ਹਾਂ ਕਿ ਕਨੇਡਾ ਦੇ ਕਿਸਾਨਾਂ ਦੇ ਮਨਾਂ ਵਿੱਚ ਅਜੇ ਵੀ ਕਈ ਕਿਸਮ ਦੇ ਤੌਖਲੇ ਹਨ ਤੇ ਇਸ ਮਹਾਂਮਾਰੀ ਦੇ ਲੰਮੇਂ ਸਮੇਂ ਤੱਕ ਰਹਿਣ ਵਾਲੇ ਅਸਰ ਤੋਂ ਉਹ ਵੀ ਚਿੰਤਤ ਹਨ। ਪਰ ਸਰਕਾਰ ਲੰਮੇਂ ਸਮੇਂ ਤੱਕ ਕੀਤੇ ਜਾ ਸਕਣ ਵਾਲੇ ਹੱਲ ਲਈ ਹਰ ਸਬੰਧਤ ਵਿਅਕਤੀ ਨਾਲ ਸਲਾਹ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਅਜੇ ਇਹ ਸ਼ੁਰੂਆਤੀ ਨਿਵੇਸ਼ ਹੈ ਤੇ ਜੇ ਸਾਨੂੰ ਹੋਰ ਰਕਮ ਦੇਣ ਦੀ ਲੋੜ ਪਈ ਤਾਂ ਅਸੀਂ ਦੇਵਾਂਗੇ। ਜਿ਼ਕਰਯੋਗ ਹੈ ਕਿ ਕਰੋਨਾਵਾਈਰਸ ਕਾਰਨ ਕਿਸਾਨਾਂ ਤੇ ਸਪਲਾਇਰਜ਼ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!