ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ, ਸੰਜੀਵ ਭਨੋਟ)
ਬਰਤਾਨੀਆ ਵਿੱਚ ਮੌਤਾਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ਦੌਰਾਨ 626 ਨਵੀਆਂ ਮੌਤਾਂ ਹੋਣ ਦਾ ਸਮਾਚਾਰ ਹੈ। ਇਸ ਤਰ੍ਹਾਂ ਮੌਤਾਂ ਦੀ ਗਿਣਤੀ 31241 ਹੋ ਗਈ ਹੈ। ਦੇਸ਼ ਭਰ ਵਿੱਚ ਪੀੜਤਾਂ ਦੀ ਗਿਣਤੀ 211364 ਹੋ ਗਈ ਹੈ। 4649 ਨਵੇਂ ਕੇਸ ਦਰਜ ਹੋਏ ਹਨ। ਇਹ ਮੌਤਾਂ ਹਸਪਤਾਲਾਂ ਵਿੱਚ ਹੋਈਆਂ ਹਨ।