16.3 C
United Kingdom
Monday, May 19, 2025

More

    ਪੰਜਾਬ ਸਰਕਾਰ ਦਾ ਝੋਨੇ ਵਾਰੇ ਨਵਾਂ ਹੁਕਮ

    ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲਵਾਈ 10 ਦਿਨ ਅਗੇਤੀ ਕੀਤੀ

    ਚੰਡੀਗੜ (ਰਾਜਿੰਦਰ ਭਦੌੜੀਆ, ਪੰਜ ਦਰਿਆ ਬਿਊਰੋ)-

    ਕਿਸਾਨਾਂ ਵਲੋਂ ਮਜ਼ਦੂਰਾਂ ਦੀ ਘਾਟ ਸਬੰਧੀ ਜ਼ਾਹਰ ਕੀਤੀਆਂ ਚਿੰਤਾਵਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਝੋਨੇ ਦੀ ਲੁਆਈ ਅਤੇ ਪਨੀਰੀ ਦੀ ਬਿਜਾਈ ਦਾ ਸਮਾਂ 10 ਦਿਨ ਅਗੇਤਾ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਪਨੀਰੀ ਦੀ ਬਿਜਾਈ ਹੁਣ 10 ਮਈ ਤੋਂ ਅਤੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ, ਜਦਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ’ਤੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਨੀਰੀ ਬੀਜਣ ਦੀ ਸ਼ੁਰੂਆਤ ਕਰਨ ਲਈ 20 ਮਈ ਅਤੇ ਝੋਨੇ ਦੀ ਲੁਆਈ ਲਈ 20 ਜੂਨ ਦੀ ਤਰੀਕ ਮਿਥੀ ਸੀ। ਕੋਵਿਡ ਸੰਕਟ ਦੇ ਮੱਦੇਨਜ਼ਰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨਾਂ ਨੇ ਝੋਨੇ ਦੀ ਲੁਆਈ ਦੀਆਂ ਲੋੜਾਂ ਦੀ ਪੂਰਤੀ ਲਈ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਸਨ।

    ਝੋਨੇ ਦੀ ਸਿੱਧੀ ਬਿਜਾਈ ਦੇ ਆਧੁਨਿਕ ਅਮਲ ਦੇ ਨਾਲ-ਨਾਲ ਝੋਨੇ ਦੀ ਲੁਆਈ ਲਈ ਮਸ਼ੀਨੀ ਤਕਨੀਕਾਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਾਜੀਤ ਖੰਨਾ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾਣ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਅਤੇ ਸਿੱਧੀ ਬਿਜਾਈ ਦੀ ਮਸ਼ੀਨਰੀ ਨੂੰ ਪ੍ਰਭਾਵੀ ਢੰਗ ਨਾਲ ਵਰਤੋਂ ’ਚ ਲਿਆਉਣ ਲਈ ਕਿਸਾਨਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਅਗਾਂਹਵਧੂ ਤਕਨਾਲੌਜੀ ਮਜ਼ਦੂਰਾਂ ਦੀ ਘਾਟ ਨਾਲ ਪੈਦਾ ਹੋਏ ਖਲਾਅ ਨੂੰ ਪੂਰਨ ’ਚ ਬਹੁਤ ਸਹਾਈ ਹੋਵੇਗੀ। ਝੋਨੇ ਦੀ ਸਮੇਂ ਸਿਰ ਬਿਜਾਈ ਨੂੰ ਯਕੀਨੀ ਬਣਾਉਣ ਖਾਤਰ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਇਸ ਸਮੇਂ ਦੌਰਾਨ ਖੇਤੀਬਾੜੀ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਸਹੂਲਤ ਲਈ ਜ਼ਰੂਰੀ ਪ੍ਰਬੰਧ ਕਰਨ ਲਈ ਵੀ ਹਿਦਾਇਤਾਂ ਦਿੱਤੀਆਂ ਗਈਆਂ ਹਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!