ਚੰਡੀਗੜ੍ਹ (ਰਾਜਿੰਦਰ ਭਦੌੜੀਆ)
ਮਾਨਵਤਾ ਨੂੰ ਸ਼ਰਮਸਾਰ ਕਰਨ ਵਾਲ਼ੀ ਖ਼ਬਰ ਹੈ ਕਿ ਸ਼ਹਿਰ ਦੇ ਰਾਮ ਦਰਬਾਰ ‘ਚ ਬੁੱਧਵਾਰ ਸਵੇਰੇ ਕੂੜੇਦਾਨ ‘ਚੋਂ ਇਕ ਨਵਜੰਮੀ ਬੱਚੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਦੀ ਸੂਚਨਾ ਤੁਰੰਤ ਸਫਾਈ ਕਰਮਚਾਰੀਆਂ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਸ ਨੇ ਨਵਜੰਮੀ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਪੁਲਸ ਮੁਤਾਬਕ ਬੱਚੀ ਦੀ ਲਾਸ਼ 5 ਦਿਨ ਪੁਰਾਣੀ ਲੱਗ ਰਹੀ ਹੈ।