17 C
United Kingdom
Sunday, June 21, 2026

More

    ਸਰਬੱਤ ਦੇ ਭਲੇ ਦੀ ਅਰਦਾਸ ਨਾਲ ਮੁੜ ਆਰੰਭ ਹੋਈ ਹਫਤਾਵਾਰੀ ਕੀਰਤਨ ਸਮਾਗਮ ਲੜੀ

    ਗੁਰਬਾਣੀ ਮੁਨੱਖੀ ਜੀਵਨ ਦਾ ਮੂਲ ਸ੍ਰੋਤ -ਭਾਈ ਦਵਿੰਦਰ ਸਿੰਘ ਸੋਢੀ

    ਲੁਧਿਆਣਾ,17 ਮਈ (ਖਾਲਸਾ)

    ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸਤਿਗੁਰ ਦੀ ਆਪਾਰ ਬਖਸ਼ਿਸ਼ ਸਦਕਾ ਸੰਗਤੀ ਰੂਪ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਮੁੜ ਪੂਰੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ਆਰੰਭ ਕੀਤੀ ਗਈ। ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਪ੍ਰੇਰਨਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਨਿੰਰਤਰ ਚਲ ਰਹੀ ਹਫਤਾ ਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ।ਇਸ ਦੋਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵਿਸ਼ਵ ਭਰ ਵਿੱਚ ਫੈਲੀ ਮਹਾਮਾਰੀ ਕਰੋਨਾ ਕਾਰਨ ਹਫਤਵਾਰੀ ਕੀਰਤਨ ਸਮਾਗਮ ਦੀ ਲੜੀ ਮੁਲਤਵੀ ਕਰ ਦਿੱਤੀ ਗਈ ਸੀ।ਉਸ ਦੀ ਅੱਜ ਮੁੜ ਆਰੰਭਤਾ ਅਕਾਲ ਪੁਰਖ ਦਾ ਆਸਰਾ ਲੈਕੇ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਅਤੇ ਸਮੂਹ ਕਮੇਟੀ ਮੈਂਬਰਾਂ ਦੇ ਨਿੱਘੇ ਸਹਿਯੋਗ ਨਾਲ ਗੁਰੂ ਮਹਾਰਾਜ ਦੇ ਸਨਮੁੱਖ ਸਮੂਹਿਕ ਰੂਪ ਵਿੱਚ (ਸਮਾਜਿਕ ਫਾਸਲਾ ਰੱਖ ਕੇ )ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਕੀਤੀ ਗਈ ਹੈ।ਕੀਰਤਨ ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ਗਏ। ਸਟੇਜ ਸਕੱਤਰ ਦੀ ਸੇਵਾ ਸ.ਕਿਰਪਾਲ ਸਿੰਘ ਚੋਹਾਨ ਨੇ ਬੜੀ ਬਾਖੂਬੀ ਨਾਲ ਨਿਭਾਈ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ, ਸ.ਪ੍ਰਿਤਪਾਲ ਸਿੰਘ,ਸ.ਬਲਬੀਰ ਸਿੰਘ ਭਾਟੀਆ, ਸ.ਜਤਿੰਦਰਪਾਲ ਸਿੰਘ ਸਲੂਜਾ,ਸ.ਮਨਜੀਤ ਸਿੰਘ ਟੋਨੀ ,ਏ.ਪੀ ਸਿੰਘ ਆਰੋੜਾ, ਸ.ਕਰਨੈਲ ਸਿੰਘ ਬੇਦੀ, ਗੁਰਪ੍ਰੀਤ ਸਿੰਘ ਪ੍ਰਿੰਸ ,ਸੁਖਪ੍ਰੀਤ ਸਿੰਘ ਮਨੀ,ਬਾਦਸ਼ਾਦੀਪ ਸਿੰਘ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਚਰਨਜੀਤ ਸਿੰਘ ਪੀ.ਐ.ਬੀ,,ਜਤਿੰਦਰਪਾਲ ਸਿੰਘ ਪ੍ਰਧਾਨ,ਸੁਰਿੰਦਰ ਸਿੰਘ ਸਚਦੇਵਾ, ਰਜਿੰਦਰ ਸਿੰਘ ਡੰਗ,,ਅਜੀਤ ਸਿੰਘ ਆੜਤੀ ,ਕਰਨਦੀਪ ਸਿੰਘ ਸਿਮਰਨ ਵਿਸ਼ੇਸ਼ ਤੋਂਰ ਤੇ ਹਾਜਰ ਸਨ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!