2 C
United Kingdom
Saturday, March 7, 2026

More

    200ਵੀਂ ਟ੍ਰੇਨ ਅੰਮ੍ਰਿਤਸਰ ਤੋਂ ਮਹਾਰਾਸ਼ਟਰ ਨੂੰ ਤੋਰੀ

    ਪੰਜਾਬ ਵਿੱਚ ਉਦਯੋਗਾਂ ਅਤੇ ਕਾਰੋਬਾਰ ਸ਼ੁਰੂ ਹੋਣ ਕਰਕੇ ਪ੍ਰਵਾਸੀਆਂ ਦੀ ਘਰਾਂ ਦੀ ਵਾਪਸੀ ਘਟੀ

    200ਵੀ ਟਰੇਨ ਨੂੰ ਸ਼ਿਵੁਦਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਮਹਾਂਰਾਸ਼ਟਰ ਲਈ ਹਰੀ ਝੰਡੀ ਦੇ ਕੇ ਰਵਾਨਾਂ ਕਰਦੇ ਹੋਏ । ਨਾਲ ਹਨ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ।

    ਅੰਮ੍ਰਿਤਸਰ,(ਰਾਜਿੰਦਰ ਰਿਖੀ)
    ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਤੋਂ 18 ਰੇਲ ਗੱਡੀਆਂ ਵੱਖ-ਵੱਖ ਥਾਵਾਂ ਲਈ ਪ੍ਰਵਾਸੀਆਂ ਨੂੰ ਲੈ ਕੇ ਜਾ ਚੁੱਕੀਆਂ ਹਨ, ਜਦਕਿ ਪੰਜਾਬ ਭਰ ਵਿਚੋਂ 200 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ਵਿੱਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚਾ ਪ੍ਰਸ਼ਾਸ਼ਨ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਤਰਾਂ ਦੀ ਰਾਹਤ ਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਿਹਾ ਹੈ।
    ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਟ੍ਰੇਨਾਂ ਦੀ ਲਗਾਤਾਰਤਾ ਵਿਚ ਅੱਜ 200ਵੀਂ ਟ੍ਰੇਨ ਅੰਮ੍ਰਿਤਸਰ ਤੋਂ ਮਹਾਰਾਸ਼ਟਰਾ ਲਈ ਬਾਅਦ ਦੁਪਹਿਰ 2 ਵਜੇ ਰਵਾਨਾ ਹੋਈ। ਉਨਾਂ ਦੱਸਿਆ ਕਿ ਇਸ ਟ੍ਰੇਨ ਵਿਚ 703 ਦੇ ਕਰੀਬ ਯਾਤਰੀ ਸਵਾਰ ਸਨ। ਉਨਾਂ ਦੱਸਿਆ ਕਿ ਇਸ ਟ੍ਰੇਨ ਵਿੱਚ ਪੰਜਾਬ ਭਰ ਦੇ 22 ਜਿਲਿਆਂ ਤੋਂ ਯਾਤਰੀ ਆਏ ਹੋਏ ਸਨ। ਸ੍ਰ ਢਿਲੋਂ ਨੇ ਦੱਸਿਆ ਕਿ ਇਸ ਟਰੇਨ ਵਿੱਚ ਕੁਝ ਪੰਜਾਬੀ ਵੀ ਸ਼ਾਮਲ ਸਨ ਜੋ ਕਿ ਪੂਨਾ ਵਿਖੇ ਕੰਮ ਕਰਦੇ ਹਨ, ਵੀ ਗਏ ਹਨ। ਢਿਲੋਂ ਨੇ ਦੱਸਿਆ ਕਿ ਪੰਜਾਬ ਵਿੱਚ ਉਦਯੋਗਾਂ ਅਤੇ ਕਾਰੋਬਾਰ ਦਾ ਕੰਮ ਸ਼ੁਰੂ ਹੋਣ ਨਾਲ ਪ੍ਰਵਾਸੀਆਂ ਦੀ ਗਿਣਤੀ ਘਰਾਂ ਨੂੰ ਜਾਣ ਲਈ ਘੱਟ ਗਈ ਹੈ ਅਤੇ ਕਈ ਪ੍ਰਵਾਸੀਆਂ ਵਲੋਂ ਰਜਿਸਟਰੇਸ਼ਨ ਕਰਵਾਉਣ ਦੇ ਬਾਵਜੂਦ ਵੀ ਆਪਣੇ ਘਰਾਂ ਨੂੰ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਢਿਲੋਂ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਕਾਰੋਬਾਰ ਖੁਲਣ ਨਾਲ ਉਨਾਂ ਨੂੰ ਮੁੜ ਰੋਜ਼ਗਾਰ ਮੁਹੱਈਆ ਹੋ ਗਿਆ ਹੈ ਇਸ ਲਈ ਉਹ ਆਪਣੇ ਪਿੱਤਰੀ ਰਾਜ ਨੂੰ ਵਾਪਸ ਨਹੀਂ ਜਾਣਾ ਚਾਹੁੰਦੇ ।
    ਢਿਲੋਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਵੇਰੇ 10 ਵਜੇ ਇਕ ਟਰੇਨ ਛਤੀਸਗੜ ਨੂੰ ਰਵਾਨਾ ਹੋਈ ਜਿਸ ਵਿੱਚ 1200 ਯਾਤਰੀ ਆਪਣੇ ਘਰਾਂ ਨੂੰ ਗਏ। ਉਨਾਂ ਦੱਸਿਆ ਕਿ ਕਿਰਤੀਆਂ ਦੀ ਕਦਰ ਕਰਦੇ ਹੋਏ ਸਰਕਾਰ ਨੇ ਇਸ ਕਾਰਜ ‘ਤੇ ਸਰਕਾਰੀ ਖਜ਼ਾਨੇ ‘ਚੋਂ ਹੀ ਖ਼ਰਚ ਕੀਤਾ ਹੈ ਅਤੇ ਕਿਸੇ ਪ੍ਰਵਾਸੀ ਕੋਲੋਂ ਟਿਕਟ ਜਾਂ ਖਾਣੇ ਦਾ ਪੈਸਾ ਨਹੀਂ ਲਿਆ ਜਾਂਦਾ। ਪ੍ਰਵਾਸੀਆਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਸੂਬੇ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਕੀਤੀ ਪਹਿਲ ਕਦਮੀ ਬਾਰੇ ਦੱਸਦੇ ਹੋਏਢਿੱਲੋਂ ਨੇ ਦੱਸਿਆ ਕਿ ਘਰ ਵਾਪਸ ਜਾਣ ਵਾਲੇ ਸਾਰੇ ਲੋਕਾਂ ਨੂੰ ਉਨਾਂ ਦੇ ਸਫ਼ਰ ਲਈ ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਵੱਲੋਂ ਰੋਜ਼ਾਨਾ 20 ਤੋਂ ਜ਼ਿਆਦਾ ਰੇਲ ਗੱਡੀਆਂ ਵੱਖ-ਵੱਖ ਰਾਜਾਂ ਨੂੰ ਭੇਜੀਆਂ ਜਾ ਰਹੀਆਂ ਹਨ, ਜਦਕਿ ਅੰਮ੍ਰਿਤਸਰ ਤੋਂ ਔਸਤਨ 2 ਰੇਲ ਗੱਡੀਆਂ ਵੱਖ-ਵੱਖ ਸਟੇਸ਼ਨਾਂ ਲਈ ਭੇਜੀਆਂ ਜਾ ਰਹੀਆਂ ਹਨ।
    ਉਨਾਂ ਦੱਸਿਆ ਕਿ ਇਨਾਂ ਸਾਰੇ ਰਾਜਾਂ ਲਈ ਸਰਕਾਰ ਪੱਧਰ ਉਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਜੋ ਪ੍ਰਵਾਸੀਆਂ ਦੇ ਗ੍ਰਹਿ ਰਾਜਾਂ ਨੂੰ ਸੁਰੱਖਿਅਤ ਵਾਪਸੀ ਦੀ ਸਹੂਲਤ ਲਈ ਦੂਜੇ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸਰਗਰਮੀ ਨਾਲ ਸੰਪਰਕ ਵਿੱਚ ਹਨ ਅਤੇ ਪ੍ਰਵਾਸੀਆਂ ਦੀ ਲਾਜ਼ਮੀ ਡਾਕਟਰੀ ਜਾਂਚ ਲਈ ਟੀਮਾਂ ਦਾ ਗਠਨ ਕੀਤਾ ਹੋਇਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਐਸ:ਡੀ:ਐਮ ਵਿਕਾਸ ਹੀਰਾ, ਤਹਿਸੀਲਦਾਰ ਵੀਰਕਿਰਨ ਸਿੰਘ,ਅਰਵਿੰਦਰਪਾਲ ਸਿੰਘ ਅਤੇ ਹਰਦੀਪ ਸਿੰਘ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!