ਸੰਸਾਰ ਦੇ ਇਤਿਹਾਸ ਵਿੱਚ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਅਨੋਖੀ ਸ਼ਹਾਦਤ- ਭਾਈ ਮਨਜੀਤ ਸਿੰਘ ਪਠਾਨਕੋਟ
ਲੁਧਿਆਣਾ,24 ਮਈ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਪਹਿਲੀ ਅਤੇ ਦੁਨੀਆਂ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ।ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਸ਼ਹੀਦੀਆਂ ਦਾ ਇਕ ਨਵਾਂ ਅਧਿਆਇ ਆਰੰਭ ਹੇਇਆ।ਉਨ੍ਹਾਂ ਨੇ ਕਿਹਾ ਕਿ ਪੰਚਮ ਪਾਤਸ਼ਾਹ ਦਾ ਸਾਰਾ ਜੀਵਨ ਹੀ ਪਰਉਪਕਾਰ ਵਿਚ ਕਿਸੇ ਉਚੇ ਆਦਰਸ਼ ਲਈ ਬਤੀਤ ਹੋਇਆ।ਆਪ ਕੇਵਲ ਸ਼ਹੀਦ ਹੀ ਨਹੀ ਸਗੋਂ ਧਰਮ,ਕੌਮ, ਦੇਸ਼, ਸਮਾਜ ਤੇ ਸਾਹਿਤ ਦੇ ਇਕ ਮਹਾਨ ਉਸਰੱਈਏ ਵੀ ਹੋਏ।ਭਾਈ ਸਾਹਿਬ ਨੇ ਸਮਾਗਮ ਦੌਰਾਨ ਇਕੱਤਰ ਹੋਇਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉ, ਅਸੀਂ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਤੇ ਸ਼ਹੀਦੀ ਫ਼ਲਸਫ਼ੇ ਨੂੰ ਹਿਰਦਿਆਂ ਵਿਚ ਵਸਾ ਕੇ ਲੋਕਾਈ ਦੀ ਸੇਵਾ ਵਿੱਚ ਜੁਟ ਜਾਈਏ।ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਪ੍ਰੇਰਨਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਨਿੰਰਤਰ ਚਲ ਰਹੀ ਹਫਤਾ ਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ। ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ਗਏ। ਸਟੇਜ ਸਕੱਤਰ ਦੀ ਸੇਵਾ ਸ.ਕਿਰਪਾਲ ਸਿੰਘ ਚੋਹਾਨ ਨੇ ਬੜੀ ਬਾਖੂਬੀ ਨਾਲ ਨਿਭਾਈ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ,ਸ. ਜਤਿੰਦਰਪਾਲ ਸਿੰਘ ਸਲੂਜਾ, ਸ.ਪ੍ਰਿਤਪਾਲ ਸਿੰਘ,ਸ.ਬਲਬੀਰ ਸਿੰਘ ਭਾਟੀਆ, ,ਸ.ਮਨਜੀਤ ਸਿੰਘ ਟੋਨੀ ,ਏ.ਪੀ ਸਿੰਘ ਆਰੋੜਾ ਸ.ਕਰਨੈਲ ਸਿੰਘ ਬੇਦੀ, ਗੁਰਪ੍ਰੀਤ ਸਿੰਘ ਪ੍ਰਿੰਸ ,ਸੁਖਪ੍ਰੀਤ ਸਿੰਘ ਮਨੀ,ਬਾਦਸ਼ਾਦੀਪ ਸਿੰਘ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਚਰਨਜੀਤ ਸਿੰਘ ਪੀ.ਐਨ.ਬੀ,,ਜਤਿੰਦਰਪਾਲ ਸਿੰਘ ਪ੍ਰਧਾਨ,ਸੁਰਿੰਦਰ ਸਿੰਘ ਸਚਦੇਵਾ, ਰਜਿੰਦਰ ਸਿੰਘ ਡੰਗ, ਮਨਮੋਹਨ ਸਿੰਘ ਵਾਲੀਆ,ਅਜੀਤ ਸਿੰਘ ਆੜਤੀ,ਮਨਜੀਤ ਸਿੰਘ ਨਾਟੀ,ਚਰਨਜੀਤ ਸਿੰਘ ਚੰਨਾ ,ਕਰਨਦੀਪ ਸਿੰਘ ਸਿਮਰਨ ਵਿਸ਼ੇਸ਼ ਤੋਂਰ ਤੇ ਹਾਜਰ ਸਨ ।