23.7 C
United Kingdom
Sunday, June 21, 2026

More

    ਕੈਬਨਿਟ ਮੰਤਰੀ ਸੋਨੀ ਨੇ ਚਰਚ ਦੀ ਮੁਰੰਮਤ ਲਈ ਦਿੱਤਾ 1 ਲੱਖ ਰੁਪਏ ਦਾ ਚੈਕ

    ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਕ੍ਰਿਸਚਨ ਅਤੇ ਆਲ ਪੀਪਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਜਾਨ ਨੂੰ 1 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ।

    ਅੰਮ੍ਰਿਤਸਰ (ਰਾਜਿੰਦਰ ਰਿਖੀ)
    ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਨੇ ਵਾਰਡ ਨੰ: 70 ਭਰਾੜੀਵਾਲ ਵਿਖੇ ਸਥਿਤ ਚਰਚ ਦੀ ਮੁਰੰਮਤ ਲਈ ਕ੍ਰਿਸਚਨ ਅਤੇ ਆਲ ਪੀਪਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਜਾੱਨ ਨੂੰ 1 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਸੋਨੀ ਨੇ ਕਿਹਾ ਕਿ ਚਰਚ ਦੀ ਮੁਰੰਮਤ ਵਾਸਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਪੈਣ ਤੇ ਹੋਰ ਫੰਡ ਵੀ ਮੁਹੱਈਆ ਕਰਵਾਏ ਜਾਣਗੇ।
    ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ 19 ਮਹਾਂਮਾਰੀ ਦੌਰਾਨ ਲੋੜ ਪੈਣ ਤੇ ਹੀ ਘਰੋਂ ਬਾਹਰ ਨਿਕਲਣ ਅਤੇ ਘਰੋਂ ਨਿਕਲਦੇ ਸਮੇਂ ਮਾਸਕ ਨੂੰ ਪਾਉਣਾ ਯਕੀਨੀ ਬਣਾਇਆ ਜਾਵੇ। ਸੋਨੀ ਨੇ ਕਿਹਾ ਕਿ ਇਸ ਲੜਾਈ ਨੂੰ ਆਪਾਂ ਸਭ ਨੇ ਮਿਲ ਕੇ ਲੜਨਾ ਹੈ ਅਤੇ ਇਸ ਮਹਾਂਮਾਰੀ ‘ਤੇ ਜਿੱਤ ਪ੍ਰਾਪਤ ਕਰਨੀ ਹੈ।
    ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕਰਨ ਅਤੇ ਸ਼ੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਿਆ ਜਾਵੇ। ਸ੍ਰੀ ਸੋਨੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਜਾ ਕੇ ਆਪਣਾ ਟੈਸਟ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਸਰਕਾਰ ਵਲੋਂ ਕੋਰੋਨਾ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
    ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਰਾਘਵ ਸੋਨੀ, ਕੁਲਦੀਪ ਸਿੰਘ ਡੇਨੀਅਲ, ਹੀਰਾ ਮਸੀਹ, ਨਾਜ਼ਰ ਮਸੀਹ ਅਤੇ ਨਿਰਮਲ ਸਿੰਘ ਠੇਕੇਦਾਰ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!