2.1 C
United Kingdom
Saturday, March 7, 2026

More

    ਮਾਈਕਰੋ ਫਾਇਨਾਂਸ ਕੰਪਨੀਆਂ ਤੇ ਸਰਕਾਰੀ ਕਰਜ਼ਾ ਮੁਆਫ ਕਰਾਉਣ ਲਈ ਸੰਘਰਸ਼ ਕੀਤਾ ਜਾਵੇਗਾ – ਮਜ਼ਦੂਰ ਮੁਕਤੀ ਮੋਰਚਾ

    ਬਰਨਾਲਾ (ਰਾਜਿੰਦਰ ਵਰਮਾ)

    ਕੇਂਦਰ ਸਰਕਾਰ ਨੇ ਇੱਕ ਪਾਸੇ ਵੱਡੇ ਕਾਰਪੋਰੇਟ ਘਰਾਣਿਆਂ ਦਾ 68700ਕਰੋੜ ਰੁਪਏ ਕਰਜ਼ਾ ਮੁਆਫ ਕਰ ਦਿੱਤਾ ਪਰ ਦੂਜੇ ਪਾਸੇ ਪਿੰਡਾਂ ਸ਼ਹਿਰਾਂ ਚ ਮਜ਼ਦੂਰ ਔਰਤਾਂ ਨੂੰ ਮਾਈਕਰੋ ਫਾਇਨਾਂਸ ਕੰਪਨੀਆਂ ਵੱਲੋਂ ਵਿਆਜ ਜੁਰਮਾਨੇ ਲਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਮਜ਼ਦੂਰ ਮੁਕਤੀ ਮੋਰਚੇ ਦੇ ਸੂਬਾਈ ਆਗੂ ਮੱਖਣ ਸਿੰਘ ਰਾਮਗੜ੍ਹ ਤੇ ਇਨਕਲਾਬੀ ਨੌਜ਼ਵਾਨ ਸਭਾ ਦੇ ਹਰਮਨਦੀਪ ਸਿੰਘ ਹਿੰਮਤਪੁਰਾ ਨੇ ਕਿਹਾ ਨਾਈਵਾਲੇ ਠੀਕਰੀਵਾਲਾ ਰਾਮਗੜ੍ਹ ਆਦਿ ਪਿੰਡਾਂ ਚ ਰੋਸ ਰੈਲੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮਜ਼ਦੂਰ ਔਰਤਾਂ ਸਿਰ ਚੜਿਆ ਮਾਈਕਰੋ ਫਾਇਨਾਂਸ ਕੰਪਨੀਆਂ ਤੇ ਸਰਕਾਰੀ ਕਰਜ਼ਾ ਮੁਆਫ ਕਰਾਉਣ ਦੀ ਮੰਗ ਨੂੰ ਲੈਕੇ 28ਮਈ ਨੂੰ ਡੀ ਸੀ ਦਫਤਰ ਬਰਨਾਲਾ ਵਿਖੇ ਰੋਸ਼ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਕਡਾਊਨ ਦੇ ਭੰਨੇ ਕਿਰਤੀ ਪਰਿਵਾਰ ਕਿਸ਼ਤਾਂ ਭਰਨ ਦੇ ਅਸਮਰੱਥ ਨਹੀਂ ਰਹੇ ਪਰ ਮਾਈਕਰੋ ਫਾਇਨਾਂਸ ਕੰਪਨੀਆਂ ਦੇ ਕਰਿੰਦੇ ਕਿਸ਼ਤਾਂ ਜੁਰਮਾਨੇ ਵਸੂਲਣ ਦੇ ਡਰਾਵੇ ਦੇ ਕੇ ਜਖਮਾਂ ਤੇ ਲੂਣ ਛਿੜਕਣ ਦਾ ਕੰਮ ਕਰ ਰਹੇ ਹਨ। ਇਸ ਮੌਕੇ ਕਰਨੈਲ ਸਿੰਘ ਠੀਕਰੀਵਾਲਾ ਗੁਰਦੀਪ ਸਿੰਘ ਨਾਈਵਾਲਾ ਸੰਦੀਪ ਸਿੰਘ ਰਾਮਗੜ੍ਹ ਆਦਿ ਨੇ ਕਿਹਾ ਕਿ ਮਜ਼ਦੂਰਾਂ ਨੂੰ ਪੱਕਾ ਰੁਜ਼ਗਾਰ ਤੇ ਸਨਮਾਨਯੋਗ ਉਜਰਤਾਂ ਤੋਂ ਵਗੈਰ ਕਰਜ਼ਾ ਦੇ ਕੇ ਮਜ਼ਦੂਰਾਂ ਦੀ ਲੁੱਟ ਕੀਤੀ ਜਾ ਰਹੀ ਹੈ। ਅਸੀਂ ਕਰਜ਼ਾ ਮੁਕਤੀ ਲਈ ਸ਼ੰਘਰਸ ਦੇ ਰਾਹ ਪਵਾਂਗੇ ਇਸਤੋਂ ਬਗੈਰ ਹੋਰ ਕੋਈ ਚਾਰਾ ਨਹੀਂ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!