ਸੁਸਾਇਟੀ ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ-ਮਾਸਟਰ ਤਰਲੋਚਨ ਸਿੰਘ
ਲੁਧਿਆਣਾ (ਖਾਲਸਾ)
ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਦੇ ਸਕੰਲਪ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ ਵਿੱਚ ਲਗਾਉਣਾ ਹੀ ਸੱਚੀ ਸੇਵਾ ਹੈ। ਇਨ੍ਹਾਂ ਸ਼ਥਦਾਂ ਦਾ ਪ੍ਰਗਟਾਵਾ ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ( ਰਜਿ.) ਦੇ ਮੁੱਖ ਸੇਵਾਦਾਰ ਮਾਸਟਰ ਤਰਲੋਚਨ ਸਿੰਘ ਤੇ ਸ.ਅਮਰਜੀਤ ਸਿੰਘ ਸਲੂਜਾ ਜਨ.ਸੱਕਤਰ ਨੇ ਸਾਂਝੇ ਤੋਰ ਤੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਸੁਸਾਇਟੀ ਦੇ ਦਫਤਰ ਵਿਖੇ
ਲੋੜਵੰਦ ਵਿਧਵਾਵਾਂ ਨੂੰ ਸੁੱਕਾ ਰਾਸ਼ਨ ਵੰਡਣ ਮੌਕੇ ਗੱਲਬਾਤ ਕਰਦਿਆਂ ਹੋਇਆਂ ਕੀਤਾ।ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੀ ਕੀਰਤਨ ਸੇਵਾ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਨਿਸ਼ਕਾਮ ਰੂਪ ਵਿੱਚ ਮੁਨੱਖੀ ਭਲਾਈ ਕਾਰਜਾਂ ਵਿੱਚ ਜੁੱਟੀ ਹੋਈ ਹੈ।ਜਿਸ ਦੇ ਅੰਤਰਗਤ ਸੁਸਾਇਟੀ ਵੱਲੋ ਜਿੱਥੇ ਲੋਕਾਂ ਨੂੰ ਫਰੀ ਮੈਡੀਕਲ ਸੇਵਾਵਾਂ ਦੇਣ ਲਈ ਡਿਸਪੈਂਸਰੀ ਚਲਾਈ ਜਾ ਰਹੀ ਹੈ, ਉੱਥੇ ਨਾਲ ਹੀ ਅੱਖਾਂ ਦੇ ਫਰੀ ਚੈਕਅੱਪ ਕੈਪ ਮਰੀਜ਼ਾਂ ਲਈ ਲਗਾਏ ਜਾਂਦੇ ਹਨ। ਇਸ ਤੋ ਇਲਾਵਾ ਲੋੜਵੰਦ ਵਿਧਵਾਵਾਂ ਦੀ ਮਦੱਦ ਕਰਨ ਹਿੱਤ ਹਰ ਮਹੀਨੇ ਉਨ੍ਹਾਂ ਨੂੰ ਸੁਸਾਇਟੀ ਵੱਲੋਂ ਰਾਸ਼ਨ ਵੀ ਵੰਡਿਆ ਜਾਂਦਾ ਹੈ।ਇਸ ਮੌਕੇ ਸੰਸਥਾ ਦੀ ਰਾਸ਼ਨ ਵੰਡ ਇੰਨਚਾਰਜ ਬੀਬੀ ਬਲਦੇਵ ਕੌਰ ਨੇ ਕਿਹਾ ਕਿ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਨ ਦੇ ਮਨੋਰਥ ਨਾਲ ਪਿਛਲੇ ਲੰਮੇ ਸਮੇ ਤੋ ਚਲ ਰਹੀ ਸੇਵਾ ਨੂੰ ਨਿਰੰਤਰ ਜਾਰੀ ਰੱਖਣ ਲਈ ਸੁਸਾਇਟੀ ਦੇ ਸਮੂਹ ਮੈਬਰਾਂ ਵੱਲੋਂ ਗੁਰੂਬਖਸ਼ਿਸ਼ ਸਦਕਾ ਆਪਣਾ ਬਣਦਾ ਯੋਗਦਾਨ ਸੇਵਾ ਕਾਰਜਾਂ ਵਿੱਚ ਪਾਇਆ ਜਾ ਰਿਹਾ ਹੈ।ਅੱਜ ਅਸੀਂ 25 ਦੇ ਕਰੀਬ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਦਿਆਂ ਉਨ੍ਹਾਂ ਨੂੰ ਰਾਸ਼ਨ ਦੀਆਂ ਕਿੱਟਾ ਤਕਸੀਮ ਕੀਤੀਆਂ ਹਨ।ਇਸ ਸਮੇਂ ਉਨ੍ਹਾਂ ਦੇ ਨਾਲ ਸੁਸਾਇਟੀ ਦੇ ਪ੍ਰਮੁੱਖ ਅਹੁਦੇਦਾਰ ਮਨਪ੍ਰੀਤ ਸਿੰਘ, ਗੁਰਿੰਦਰ ਸਿੰਘ, ਪ੍ਰੇਮ ਸਿੰਘ,ਮਨਿੰਦਰ ਸਿੰਘ ਸੇਠੀ, ਖੁਸ਼ਵੰਤ ਸਿੰਘ, ਅਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਛਾਬੜਾ, ਸੁਰਿੰਦਰ ਸਿੰਘ, ਹਰਦੀਪ ਸਿੰਘ ਤੇ ਜਸਪਾਲ ਸਿੰਘ ਆਦਿ ਹਾਜਰ ਸਨ।