22.5 C
United Kingdom
Sunday, June 21, 2026

More

    ਗ੍ਰਿਫਤਾਰ ਕੀਤੇ ਬੁੱਧੀਜੀਵੀਆਂ ਨੂੰ ਤੁਰੰਤ ਰਿਹਾ ਕਰੋ :– ਸੋਹਲ


    ਮੋਗਾ (ਮਿੰਟੂ ਖੁਰਮੀ )

    ਪੰਜਾਬ ਇਸਤਰੀ ਸਭਾ ਦੀ ਸੂਬਾ ਮੀਤ ਸਕੱਤਰ ਨਰਿੰਦਰ ਕੌਰ ਸੋਹਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤੀ ਮਹਿਲਾ ਫੈਡਰੇਸ਼ਨ ( ਐਨ ਐਫ ਆਈ ਡਬਲਿਊ ) ਵਲੋਂ “ਸਭ ਯਾਦ ਰੱਖਿਆ ਜਾਵੇਗਾ” ਦੇ ਨਾਹਰੇ ਹੇਠ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਆਪਣੀਆਂ ਦਮਨਕਾਰੀ ਨੀਤੀਆਂ ਚਲਾ ਰਹੀ ਹੈ। ਦੇਸ਼ ਭਰ ਵਿੱਚ ਨਫ਼ਰਤ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਗੋਦੀ ਮੀਡੀਆ ਸਰਕਾਰ ਦੀ ਬੋਲੀ ਬੋਲ ਕੇ ਇਸ ਵਿੱਚ ਵਾਧਾ ਕਰ ਰਿਹਾ ਹੈ। ਇਸ ਦੌਰਾਨ ਜਿਹੜੇ ਪੱਤਰਕਾਰ ਤੇ ਬੁੱਧੀਜੀਵੀ ਸੱਚ ਬੋਲਦੇ ਜਾਂ ਸਰਕਾਰ ਦੇ ਖਿਲਾਫ ਲਿਖਦੇ ਹਨ, ਉਹਨਾਂ ਨੂੰ ਦੇਸ਼ ਧ੍ਰੋਹੀ ਤੇ ਦੇਸ਼ ਵਿਰੋਧੀ ਸਮਝਿਆ ਜਾ ਰਿਹਾ ਹੈ। ਤਾਲਾਬੰਦੀ ਦੌਰਾਨ ਹੀ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਅਤੇ ਲੇਖਕਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਕੲੀਆਂ ਨੂੰ ਗਿਰਫ਼ਤਾਰ ਵੀ ਕੀਤਾ ਗਿਆ ,ਜਿਸ ਵਿਚ ਔਰਤਾਂ ਵੀ ਸ਼ਾਮਲ ਹਨ। ਸਰਕਾਰ ਦੇ ਗੁੰਡਿਆਂ ਵੱਲੋਂ ਡਰਾਉਣਾ ਧਮਕਾਉਣਾ ਤਾਂ ਆਮ ਗੱਲ ਬਣ ਗਈ ਹੈ। ਪੂਰੇ ਦੇਸ਼ ਵਿੱਚ ਜ਼ੁਬਾਨਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੀ ਏ ਏ, ਐਨ ਆਰ ਸੀ ਆਦਿ ਨੂੰ ਲੈਕੇ ਵਿਰੋਧ ਕਰਨ ਵਾਲਿਆਂ ਨੂੰ ਝੂਠੇ ਇਲਜਾਮ ਲਗਾ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ। ਦੁਜੇ ਪਾਸੇ ਲਾਕਡਾਊਨ ਕਾਰਨ ਭੁੱਖਮਰੀ ਦੇ ਹਾਲਾਤ ਬਣਦੇ ਜਾ ਰਹੇ ਹਨ। ਬੇਰੁਜ਼ਗਾਰੀ ਵਿਚ ਬੇਤਹਾਸ਼ਾ ਵਾਧਾ ਹੋਣ ਕਾਰਨ ਹਰ ਵਰਗ ਦੇ ਲੋਕ ਖੁਦਕੁਸ਼ੀਆਂ ਵੱਲ ਤੁਰਨ ਲਈ ਮਜ਼ਬੂਰ ਹਨ। ਪਰ ਸਰਕਾਰ ਇਸ ਪਾਸੇ ਧਿਆਨ ਦੇਣ ਦੀ ਬਜਾਏ ਆਪਣੇ ਕੋਝੇ ਇਜੰਡੇ ਪੂਰੇ ਕਰਨ ਵਿੱਚ ਲੱਗੀ ਹੋਈ ਹੈ। ਪੰਜਾਬ ਇਸਤਰੀ ਸਭਾ ਇਸਦਾ ਡਟਵਾਂ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਗਿਰਫ਼ਤਾਰ ਸਭ ਬੁੱਧੀਜੀਵੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਇਸ ਮੌਕੇ ਮਹਿੰਦਰ ਕੌਰ, ਗੁਰਚਰਨ ਕੌਰ, ਸਿਮਰਜੀਤ ਕੌਰ, ਅਨਮੋਲ ਆਦਿ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!