ਚੰਡੀਗੜ੍ਹ (ਪੰਜ ਦਰਿਆ ਬਿਊਰੋ)
ਹੁਣ ਕਿਸੀ ਵੀ ਵਿਭਾਗ ਦੇ ਮੁਲਾਜ਼ਮ ਨੂੰ ਡਿਊਟੀ ‘ਤੇ ਬੁਲਾਇਆ ਜਾ ਸਕੇਗਾ। ਪੰਜਾਬ ਸਰਕਾਰ ਨੇ ਵਿਭਾਗਾਂ ਵਿਚ 50 ਫ਼ੀਸਦੀ ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਡਿਊਟੀ ‘ਤੇ ਬੁਲਾਉਣ ਦੀ ਆਗਿਆ ਦੇ ਦਿੱਤੀ ਹੈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਜਾਰੀ ਪੱਤਰ ਅਨੁਸਾਰ ਦਫ਼ਤਰਾਂ ਵਿਚ 50 ਫ਼ੀਸਦੀ ਤੋਂ ਵੱਧ ਮੁਲਾਜ਼ਮਾਂ ਨੂੰ ਡਿਊਟੀ ‘ਤੇ ਬੁਲਾਇਆ ਜਾਵੇ। ਇਨ੍ਹਾਂ ਮੁਲਾਜ਼ਮਾਂ ਦੀਆਂ ਟੀਮਾਂ ਬਣਾਈਆਂ ਜਾਣ ਤਾਂ ਕਿ ਮੁਲਾਜ਼ਮਾਂ ਵਿਚ ਸਰੀਰਕ ਦੂਰੀ ਬਣੀ ਰਹੇ। ਜੇਕਰ ਕੋਈ ਮੁਲਾਜ਼ਮ ਕੋਰੋਨਾ ਇਨਫੈਕਟਿਡ ਪਾਇਆ ਜਾਂਦਾ ਹੈ ਤਾਂ ਉਸਨੂੰ ਇਕਾਂਤਵਾਸ ਵਿਚ ਭੇਜਿਆ ਜਾਵੇਗਾ।
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਲਾਕਡਾਊਨ ਤੋਂ ਬਾਅਦ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੁਝਾਅ ਆਇਆ ਸੀ ਕਿ ਮਲਾਜ਼ਮਾਂ ਨੂੰ ਹਰ ਹਫ਼ਤੇ ਬਲਾਉਣ ਦੀ ਬਜਾਏ ਬਦਲ ਵਜੋਂ ਦੂਸਰੇ ਦਿਨਾਂ ਵਿਚ ਵੀ ਬੁਲਾਇਆ ਜਾਣਾ ਚਾਹੀਦਾ ਹੈ। ਯਾਨੀ 50 ਫ਼ੀਸਦੀ ਮੁਲਾਜ਼ਮ ਇਕ ਦਿਨ ਤੇ ਬਾਕੀ ਸਟਾਫ ਦੂਸਰੇ ਦਿਨ। ਇਸ ਤਰ੍ਹਾਂ ਕਰਨ ਨਾਲ ਦਫ਼ਤਰੀ ਕੰਮ ਸ਼ੁਰੂ ਹੋਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਪ੍ਰਬੰਧਕੀ ਸਕੱਤਰ, ਡਾਇਰੈਕਟਰ ਆਪਣੇ ਪੱਧਰ ‘ਤੇ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਨੂੰ ਬੁਲਾ ਸਕਦੇ ਹਨ।