24 ਘੰਟਿਆਂ ਚ ਹੋਈਆਂ 708 ਹੋਰ ਨਵੀਆਂ ਮੌਤਾਂ
ਮਰਨ ਵਾਲਿਆਂ ਦੀ ਗਿਣਤੀ ਹੋਈ 4313
==============================
ਬਰਤਾਨੀਆ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਦੇੇਸ਼ ਵਾਸੀ ਭੈਅਭੀਤ ਹੋਏ ਪਏ ਹਨ। ਇਸ ਮਹਾਮਾਰੀ ‘ਤੇ ਕਾਬੂ ਪਾਏ ਜਾਣ ਤੋ ਨਾਕਾਮ ਰਹਿਣ ਕਰਕੇ ਲੋਕ ਸਰਕਾਰ ਨੂੰ ਕੋਸ ਰਹੇ ਹਨ। ਯੂ.ਕੇ ਚ ਪਿਛਲੇ 24 ਘੰਟਿਆਂ ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਚ ਯੂ.ਕੇ 708 ਹੋਰ ਨਵੀਆਂ ਮੌਤਾਂ ਹੋਈਆਂ ਹਨ, ਜਿਸ ਕਾਰਨ ਯੂ.ਕੇ ਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਮਰਨ ਵਾਲਿਆ ਦੀ ਗਿਣਤੀ 4313 ਹੋ ਗਈ ਹੈ।