13.7 C
United Kingdom
Monday, June 22, 2026

More

    ਐਸਐਸਪੀ ਤੇ ਡੀਸੀ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

    ਅਸ਼ੋਕ ਵਰਮਾ
    ਮਾਨਸਾ, 18 ਜੂਨ

    ਐਸਐਸਪੀ ਮਾਨਸਾ ਡਾ ਨਰਿੰਦਰ ਭਾਰਗਵ ਅਤੇ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਭਾਰਤ ਚੀਨ ਸੀਮਾ ਗੈਲਵਿਨ ਵੈਲੀ ਤੇ ਚੀਨੀ ਸੈਨਿਕਾਂ ਨਾਲ ਮੁੱਠਭੇੜ ਵਿਚ ਸ਼ਹੀਦ ਹੋਏ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ  22 ਸਾਲਾਂ ਬਹਾਦਰ ਨੌਜਵਾਨ ਗੁਰਤੇਜ ਸਿੰਘ ਸਪੁੱਤਰ ਸ੍ਰੀ ਵਿਰਸਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦਾ ਨੇ, ਉਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਉਨਾਂ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਹਰ ਤਰਾਂ ਨਾਲ ਉਨਾਂ ਦੇ ਨਾਲ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸਾਗਰ ਸੇਤੀਆ ਵੀ ਮੌਜੂਦ ਰਹੇ।


    ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਵੀ ਸ਼ਹੀਦ ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਲਈ ਸ਼ਹੀਦ ਹੋਏ ਨੌਜਵਾਨ ਅਮਰ ਹੁੰਦੇ ਨੇ ਤੇ ਸਦਾ ਲੋਕ ਮਨਾਂ ਵਿਚ ਵੱਸਦੇ ਨੇ। ਉਨਾਂ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ ਅਤੇ ਸ਼ਹੀਦ ਗੁਰਤੇਜ ਸਿੰਘ ਦੀ ਸ਼ਹਾਦਤ ਤੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਕਿਹਾ ਕਿ ਮਾਨਸਾ ਪੁਲਿਸ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਹਰ ਸੰਭਵ ਮਦਦ ਲਈ ਉਨਾਂ ਦੇ ਨਾਲ ਹੈ। ਦੱਸਣਯੋਗ ਹੈ ਕਿ ਸ਼ਹੀਦ ਗੁਰਤੇਜ ਸਿੰਘ ਦੋ ਸਾਲ ਪਹਿਲਾਂ ਹੀ ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਕੁਝ ਦਿਨ ਪਹਿਲਾਂ ਪਰਿਵਾਰ ਨਾਲ ਹੋਈ ਗੱਲਬਾਤ ਦੌਰਾਨ ਸ਼ਹੀਦ ਗੁਰਤੇਜ ਸਿੰਘ ਨੇ ਸਰਹੱਦ ਤੇ ਤਣਾਅ ਬਣਨ ਬਾਰੇ ਸੂਚਨਾ ਦਿੱਤੀ ਸੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!