15.3 C
United Kingdom
Monday, June 22, 2026

More

    ਸਿੱਖਿਆ ਮੰਤਰੀ ਨਾਲ ਮੀਟਿੰਗ ’ਚ ਬੇਰੁਜਗਾਰਾਂ ਵੱਲੋਂ ਮੰਗਾਂ ਸਬੰਧੀ ਚਰਚਾ

    ਅਸ਼ੋਕ ਵਰਮਾ
    ਬਠਿੰੰਡਾ,19 ਜੂਨ

    ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਮੀਟਿੰਗ ਕਰਕੇ ਆਪਣਾ ਪੱਖ ਰੱਖਿਆ ਅਤੇ ਅਸਾਮੀਆਂ ਤੇ ਉਮਰ ਹੱਦ ਵਧਾਉਣ ਸਮੇਤ ਵੱਖ ਵੱਖ ਮੰਗਾਂ ਮੰਨਣ ਲਈ ਜੋਰ ਪਾਇਆ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੂਬਾ ਕਮੇਟੀ ਮੈਂਬਰ ਨਵਜੀਵਨ ਸਿੰਘ, ਅਮਨ ਸੇਖ਼ਾ, ਰਣਬੀਰ ਨਦਾਮਪੁਰ, ਜਿਲਾ ਪ੍ਰਧਾਨ ਕੁਲਵੰਤ ਸਿੰਘ ਲੌਂਗੋਵਾਲ, ਜਸਵਿੰਦਰ ਸ਼ਾਹਪੁਰ, ਦਿਲਬਾਗ ਮੰਡਵੀ ਅਤੇ ਹਰਦਮ ਸਿੰਘ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕਰੀਬ 2 ਲੱਖ ਨਵੇਂ ਦਾਖਲੇ ਹੋ ਚੁੱਕੇ ਹਨ ਜਦੋਂਕਿ  ਪਹਿਲਾਂ ਹੀ 15 ਹਜ਼ਾਰ ਤੋਂ ਉਪਰ ਮਾਸਟਰ ਕਾਡਰ ਦੀਆਂ ਅਸਾਮੀਆਂ ਖਾਲੀ ਸਨ ਪਰ ਵਿਦਿਆਰਥੀਆਂ ਦੀ ਗਿਣਤੀ ਵਧਣ ਕਰਕੇ ਇਹ ਅੰਕੜਾ ਹੋਰ ਵਧ ਜਾਵੇਗਾ। ਉਨਾਂ ਆਖਿਆ ਕਿ ਇਸ ਕਰਕੇ ਭਰਤੀ ਪ੍ਰਕਿਰਿਆ ਅਧੀਨ  2182 ਅਸਾਮੀਆਂ ‘ਚ ਵਾਧਾ ਕਰਦਿਆਂ 15 ਹਜ਼ਾਰ ਅਧਿਆਪਕ ਭਰਤੀ ਕੀਤੇ ਜਾਣ, ਜਿਸ ਵਿੱਚ ਪੰਜਾਬੀ,ਹਿੰਦੀ, ਸੰਸਕਿ੍ਰਤ, ਅੰਗਰੇਜ਼ੀ, ਡਰਾਇੰਗ, ਗਣਿਤ, ਵਿਗਿਆਨ ਸਮੇਤ ਸਾਰੇ ਹੀ ਅਧਿਆਪਨ ਵਿਸ਼ਿਆਂ ਦੀਆਂ ਅਸਾਮੀਆਂ ਹੋਣੀਆਂ ਚਾਹੀਦੀਆਂ ਹਨ।
                            ਆਗੂਆਂ ਨੇ  ਬਾਰਡਰ-ਏਰੀਏ ‘ਚ ਨਿਯੁਕਤੀ ਦੀ ਸ਼ਰਤ ਹਟਾਉਣ, ਉਮਰ-ਹੱਦ 37 ਤੋਂ 42 ਸਾਲ ਕਰਨ,  ਪ੍ਰਾਈਵੇਟ ਸਕੂਲਾਂ ‘ਚ ਕੰਮ ਕਰਦੇ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਵਾਉਣ ਲਈ ਨਿਰਦੇਸ਼ ਦਿੱਤੇ ਜਾਣ ਦੀ ਮੰਗ ਰੱਖੀ । ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਯੂਨੀਅਨ ਨੁਮਾਇੰਦਿਆਂ ਦੀਆਂ ਮੰਗਾਂ ਸਬੰਧੀ ਤੁਰੰਤ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਨਾਲ ਵੀ ਫੋਨ ‘ਤੇ ਸਲਾਹ-ਮਸ਼ਵਰਾ ਵੀ ਕੀਤਾ। ਉਨਾਂ ਦੱਸਿਆ ਕਿ ਸਿੱਖਆ ਮੰਤਰੀ ਨੇ ਭਰਤੀ ਉਮਰ-ਹੱਦ 37 ਤੋਂ 42 ਸਾਲ ਕਰਨ ਸਬੰਧੀ ਕਾਨੂੰਨੀ-ਪੱਖ ਤੋਂ ਮੁੜ ਵਿਚਾਰ ਕਰਨ ਦਾ ਵਿਸ਼ਵਾਸ ਵੀ ਦਿਵਾਇਆ ਅਤੇ ਕਰੋਨਾ-ਸੰਕਟ ਉਪਰੰਤ ਅਧਿਆਪਕਾਂ ਦੀਆਂ ਹੋਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਗੱਲ ਵੀ ਕੀਤੀ। ਯੂਨੀਅਨ ਆਗੂਆਂ ਦਾ ਕਹਿਣਾ ਸੀ ਕਿ ਜੇਕਰ ਜੂਨ ਮਹੀਨੇ ਦੇ ਅੰਤ ਤੱਕ ਮੰਗਾਂ ਸਬੰਧੀ ਸਿੱਖਿਆ ਵਿਭਾਗ ਨੇ ਠੋਸ ਕਦਮ ਨਾ ਚੁੱਕੇ ਤਾਂ ਜੁਲਾਈ ਦੇ ਪਹਿਲੇ ਹਫ਼ਤੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਮੁੜ ਪੱਕਾ-ਧਰਨਾ ਸ਼ੁਰੂ ਕੀਤਾ ਜਾਵੇਗਾ।    

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!