ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਬਿਜਲੀ ਬਿੱਲਾਂ ਛੋਟ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ,
ਬਰਨਾਲਾ ( ਲਿਆਕਤ ਅਲੀ ਹੰਡਿਆਇਆ, ਜਗਸੀਰ ਸਿੰਘ ਧਾਲੀਵਾਲ ਸਹਿਜੜਾ ,ਬੰਧਨਤੋੜ ਸਿੰਘ )
ਆਮ ਆਦਮੀ ਪਾਰਟੀ ਜਿਲਾ ਬਰਨਾਲਾ ਦੇ ਅਹੁਦੇਦਾਰ ਤੇ ਵਲੰਟੀਅਰਜ਼ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਬਿਜਲੀ ਬਿੱਲਾਂ ਦੇ ਨਾ ਉਪਰ ਨਾਗਰਿਕਾਂ ਵਪਾਰੀਆਂ, ਕਾਰੋਬਾਰੀਆਂ ਤੇ ਇੰਡਸਟਰੀ ਦੀ ਕੀਤੀ ਜਾ ਰਹੀ ਕਥਿਤ ਲੁੱਟ ਉਪਰ ਰੋਸ ਪ੍ਰਦਰਸ਼ਨ ਤੋਂ ਬਾਅਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਅੱਜ ਜਿਥੇ ਸਾਰੀ ਦੁਨੀਆਂ ਦੀਆਂ ਸਰਕਾਰਾਂ, ਚੱਲ ਰਹੇ ਕੋਰੋਨਾ ਮਹਾਂਮਾਰੀ ਕਾਰਨ ਸਾਰੇ ਕਾਰੋਬਾਰ ਵਿੱਚ ਖੜੋਤ ਆਉਣ ਕਰਕੇ ਆਪਣੇ ਨਾਗਰਿਕਾਂ, ਵਪਾਰੀਆਂ, ਕਾਰੋਬਾਰੀਆਂ ਅਤੇ ਇੰਡਸਟਰੀਆਂ ਨੂੰ ਵੱਖ-ਵੱਖ ਰਿਆਇਤਾਂ ਜ਼ਰੀਏ ਉਹਨਾਂ ਦੀ ਬਾਂਹ ਫੜ ਕੇ ਕਾਰੋਬਾਰ ਬਚਾਉਣ ਲਈ ਯਤਨਸ਼ੀਲ ਹਨ ਪੰਜਾਬ ਸਰਕਾਰ ਨਾਗਰਿਕਾਂ ਨੂੰ ਕੋਈ ਸਿੱਧੀ ਵਿੱਤੀ ਸਹਾਇਤਾ ਭੇਜਣ ਦੀ ਬਜਾਏ, ਭਾਰੀ ਬਿਜਲੀ ਦੇ ਬਿੱਲ ਭੇਜ ਰਹੀ ਹੈ ਰਾਜ ਦੇ ਪ੍ਰਾਈਵੇਟ ਸੈਕਟਰਾਂ ਵਿਚ ਕੰਮ ਕਰ ਰਹੇ ਆਮ ਨਾਗਰਿਕਾਂ ਜਾਂ ਛੋਟੇ ਕਾਰੋਬਾਰੀਆਂ ਨੂੰ ਤਨਖਾਹਾਂ ਵਿਚ ਕਟੌਤੀ ਅਤੇ ਕਾਰੋਬਾਰ ਵਿਚ ਮੰਦੀ ਦੇ ਕਾਰਨ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਨੂੰ ਸਰਕਾਰ ਤੋਂ ਵਿੱਤੀ ਰਾਹਤ ਦੀ ਜ਼ਰੂਰਤ ਹੈ, ਨਾ ਕੀ ਭਾਰੀ ਬਿਜਲੀ ਬਿੱਲਾਂ ਦੀ ਇਸ ਦੌਰਾਨ ਉਹਨਾਂ ਅਣ ਐਲਾਨੇ ਬਿਜਲੀ ਕੱਟਾਂ ਦਾ ਵੀ ਵਿਰੋਧ ਕੀਤਾ ਕਿਹਾ ਕਿ ਪੰਜਾਬ ਅੰਦਰ ਸਭ ਤੋਂ ਮਹਿੰਗੀ ਬਿਜਲੀ ਹੋਣ ਦੇ ਨਾਲ ਲੰਮੇ ਕੱਟਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਵੀ ਪੋਲ ਖੁੱਲ੍ਹ ਗਈ ਹੈ ਜੋ ਕਿ ਸਰ ਪਲੱਸ ਬਿਜਲੀ ਤੇ ਪਾਕਿਸਤਾਨ ਨੂੰ ਬਿਜਲੀ ਵੇਚਣ ਦੀ ਗੱਲ ਕਰਦੇ ਸੀ
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਹਰ ਨੇ ਕਿਹਾ ਕਿ ਅੱਜ ਸਰਕਾਰੀ ਹੁਕਮਾਂ ਮੁਤਾਬਿਕ ਇੰਡਸਟਰੀ ਨੂੰ ਮਹਿਜ ਅੱਧੇ ਕਾਮਿਆਂ ਨਾਲ ਅਧੀ ਸਮਰੱਥਾ ਤੇ ਚੱਲਣ ਦੇ ਹੁਕਮ ਹਨ, ਉਥੇ ਹੀ ਇਸ ਸਮੇਂ ਦੌਰਾਨ ਬਿਜਲੀ ਬੋਰਡ ਵਲੋਂ ਪੂਰੇ ਫਿਕਸਡ ਚਾਰਜਿਜ਼ ਲੈਣਾ ਬਿਲਕੁੱਲ ਵੀ ਜਾਇਜ਼ ਨਹੀਂ ਹੈ ਜਿਸਦੀ ਵਜ੍ਹਾ ਕਰਕੇ ਘੱਟ ਉਤਪਾਦਨ ਹੋਣ ਕਾਰਨ ਇੰਡਸਟਰੀ ਨੂੰ ਬਿਜਲੀ 15-20 ਰੁਪਏ ਪ੍ਰਤੀ ਯੂਨਿਟ ਪੈ ਰਹੀ ਹੈ। ਇਸੇ ਤਰਾਂ ਬਹੁਤ ਸਾਰੇ ਵਪਾਰ ਜਿਨ੍ਹਾਂ ਵਿੱਚ ਸ਼ਾਪਿੰਗ ਮਾਲਜ ਵਿੱਚ ਦੁਕਾਨਾਂ, ਮੈਰਿਜ ਪੈਲੇਸ, ਰੈਸਟੋਰੈਂਟ, ਹੋਟਲ, ਜਿੰਮ ਅਤੇ ਸਕੂਲ ਆਦਿਕ ਪੂਰਨ ਤੌਰ ਉੱਪਰ ਬੰਦ ਪਏ ਹਨ, ਉਹਨਾਂ ਤੋਂ ਵੀ ਬਿਜਲੀ ਦੇ ਫਿਕਸਡ ਚਾਰਜਿਜ਼ ਲੈਣਾ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ ਹੈ ਅਤੇ ਛੋਟ ਦਿੱਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਦੇ ਘਰੇਲੂ ਖਪਤਕਾਰਾਂ, ਵਪਾਰੀਆਂ, ਕਾਰੋਬਾਰੀਆਂ ਅਤੇ ਇੰਡਸਟਰੀ ਦੇ ਪਿਛਲੇ 3 ਮਹੀਨਿਆਂ ਦੇ ਬਿਜਲੀ ਬਿੱਲ ਮਾਫ ਕੀਤੇ ਜਾਣ I ਇਸ ਦੇ ਨਾਲ ਹੀ ਪ੍ਰਾਪਰਟੀ ਟੈਕਸ, ਸੀਵਰੇਜ ਬਿੱਲ, ਬੈਂਕਾਂ ਦੇ ਵੱਖ-ਵੱਖ ਲੋਨ ਦੀਆਂ ਕਿਸ਼ਤਾਂ ਸਮੇਤ ਹੋਰ ਟੈਕਸਾਂ ਤੋਂ ਜਨਤਾ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਬੰਦ ਪਏ ਵਪਾਰ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ ਅਤੇ ਸੂਬੇ ਦੇ ਨਾਗਰਿਕਾਂ ਦੀ ਆਰਥਿਕਤਾ ਨੂੰ ਬਚਾਇਆ ਜਾਵੇ, ਜਿਸਦੇ ਨਾਂ ਹੋਣ ਦੀ ਸੂਰਤ ਵਿੱਚ, ਆਮ ਆਦਮੀ ਪਾਰਟੀ, ਸਰਕਾਰ ਦੇ ਨਾਦਰਸ਼ਾਹੀ ਰਵੱਈਏ ਖ਼ਿਲਾਫ਼ ਜਬਰਦਸਤ ਸੂਬਾ ਪੱਧਰੀ ਸੰਘਰਸ਼ ਛੇੜਣ ਲਈ ਮਜਬੂਰ ਹੋਵੇਗੀ ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਕੌਮੀ ਆਗੂ ਗੁਰਜੀਤ ਸਿੰਘ ਧਾਲੀਵਾਲ ਸਹਿਜੜਾ, ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਦੀਵਾਨਾ, ਸੁਖਵਿੰਦਰ ਦਾਸ ਕੁਰੜ, ਮਨਜੀਤ ਸਿੰਘ ਸਹਿਜੜਾ, ਜਗਦੀਸ਼ ਸਿੰਘ ਗਿੱਲ, ਸਤਨਾਮ ਸਿੰਘ ਗਿੱਲ ਤੇ ਵਿਧਾਇਕ ਪੰਡੋਰੀ ਦੇ ਨਿੱਜੀ ਸਹਾਇਕ ਬਿੰਦਰ ਸਿੰਘ ਖਾਲਸਾ ਹਾਜ਼ਰ ਸਨ।