ਅਸ਼ੋਕ ਵਰਮਾ
ਮਾਨਸਾ, 24 ਜੂਨ ।ਪਿਛਲੇ ਦਿਨੀਂ ਦੇਸ਼ ਲਈ ਲਦਾਖ਼ ਸੈਕਟਰ ਸਥਿਤ ਗਲਵਾਨ ਘਾਟੀ ਵਿੱਚ ਚੀਨ ਦੇ ਖਿਲਾਫ਼ ਲੜਾਈ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪਿੰਡ ਬੀਰੇਵਾਲਾ ਡੋਗਰਾ ਦੇ ਵਸਨੀਕ ਸਿਪਾਹੀ ਗੁਰਤੇਜ ਸਿੰਘ ਦੇ ਪਰਿਵਾਰ ਵੱਲੋਂ 26 ਜੂਨ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਗੁਰਤੇਜ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਬਜਾਏ ਆਪਣੇ-ਆਪਣੇ ਘਰਾਂ ਵਿੱਚ ਹੀ ਸ਼ਹੀਦ ਨੂੰ ਸ਼ਰਧਾਂਜ਼ਲੀ ਭੇਂਟ ਕਰਨ,ਇਹ ਸ਼ਰਧਾਂਜ਼ਲੀ ਹੀ ਸ਼ਹੀਦ ਨੂੰ ਦਿੱਤੀ ਜਾਣ ਵਾਲੀ ਸੱਚੀ ਸਰਧਾਂਜ਼ਲੀ ਹੋਵੇਗੀ।ਸ਼ਹੀਦ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਕਿ ਦੇਸ਼ ਵਿੱਚ ਚੱਲ ਰਹੀ ਕੋਰੋਨਾ ਦੀ ਬਿਮਾਰੀ ਦੇ ਮੱਦੇਨਜ਼ਰ ਹੀ ਇਹ ਅਪੀਲ ਹੈ ਤਾਂ ਜੋ ਜਿਆਦਾ ਇਕੱਠ ਨਾ ਹੋ ਸਕੇ।ਸਬ ਡਵੀਜ਼ਨ ਮੈਜਿਸਟ੍ਰੇਟ ਬੁਢਲਾਡਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ 26 ਜੂਨ ਨੂੰ ਪਿੰਡ ਬੀਰੇਵਾਲਾ ਡੋਗਰਾ ਵਿਖੇ ਹੀ ਸ਼ਹੀਦ ਦੀ ਅੰਤਿਮ ਅਰਦਾਸ ਕੀਤੀ ਜਾਵੇਗੀ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਇਸ ਸਬੰਧੀ ਸਾਰੇ ਪ੍ਰਬੰਧ ਕੀਤੇ ਜਾਣਗੇ।