ਮਹਿਲ ਕਲਾਂ ( ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਸੂਬਾ ਕਮੇਟੀ ਦੇ ਸੱਦੇ ਉੱਪਰ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਤਿੰਨਾਂ ਆਰਡੀਨੈਂਸਾਂ ਦੇ ਫ਼ੈਸਲਿਆਂ ਦੀਆਂ ਕਾਪੀਆਂ ਨੂੰ ਬਾਬਾ ਜੰਗ ਸਿੰਘ ਪਾਰਕ ਕਸਬਾ ਮਹਿਲ ਕਲਾਂ ਵਿਖੇ ਸਾੜ ਕੇ ਆਪਣਾ ਰੋਸ ਪ੍ਰਦਰਸ਼ਨ ਕਰਦਿਆਂ ਤਿੰਨ ਆਰਡੀਨੈਂਸਾਂ ਦੇ ਕਿਸਾਨ ਵਿਰੋਧੀ ਲਏ ਫੈਸਲੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸਟੇਟ ਸਕੱਤਰ ਮਾਸਟਰ ਜਸਪਾਲ ਸਿੰਘ ਮਹਿਲ ਕਲਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਕ ਡਾਊਨ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਧਨਾਡ ਅਤੇ ਸਰਮਾਏਦਾਰਾਂ ਲੋਕਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ ਪਰ ਦੂਜੇ ਪਾਸੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਉੱਪਰ ਵਾਧੂ ਬੋਝ ਪਾ ਕੇ ਉਨ੍ਹਾਂ ਦਾ ਬੁਰੀ ਤਰ੍ਹਾਂ ਕਚੂੰਮਰ ਕੱਢ ਕੇ ਆਰਥਿਕ ਪੱਖੋਂ ਕਮਜ਼ੋਰ ਕੀਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਮਐਸਪੀ ਖਤਮ ਕਰਨ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਨਸਾਂ ਨੂੰ ਖੁੱਲ੍ਹੀਆਂ ਵੇਚਣ ਲਈ ਲਏ ਫੈਸਲੇ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਹੀ ਜਿਨਸਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਰਕੇ ਉਨ੍ਹਾਂ ਦੇ ਖੇਤੀਬਾੜੀ ਦੇ ਧੰਦੇ ਲਗਾਤਾਰ ਤਬਾਹੀ ਵੱਲ ਜਾ ਰਹੇ ਹਨ ਜਿਸ ਕਰਕੇ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੀ ਕਿਸਾਨੀ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਦੇਖਦਿਆਂ ਲਗਾਤਾਰ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ ਪਰ ਕੇਂਦਰ ਤੇ ਰਾਜ ਸਰਕਾਰਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈਆਂ ਹਨ ਅਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਕੇਂਦਰ ਤੇ ਰਾਜ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਸਿੱਧੇ ਤੌਰ ਤੇ ਜ਼ੁੰਮੇਵਾਰ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਨੋਟਬੰਦੀ ਜੀਐੱਸਟੀ ਤੋਂ ਇਲਾਵਾ ਹੋਰ ਕਿਸਾਨ ਵਿਰੋਧੀ ਫੈਸਲੇ ਲੈ ਕੇ ਕਿਸਾਨ ਮਜ਼ਦੂਰ ਮੁਲਾਜ਼ਮਾਂ ਅਤੇ ਕਿਰਤੀ ਲੋਕਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੇਕਰ ਕਾਰਪੋਰੇਟ ਘਰਾਣਿਆਂ ਦੇ ਕਰੋੜਾਂ ਰੁਪਏ ਦੇ ਕਰਜ਼ੇ ਮੁਆਫ਼ ਕਰ ਸਕਦੀ ਹੈ ਤਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਕਿਉਂ ਨਹੀਂ ਮਾਫ਼ ਕਰ ਰਹੀ ਉਨ੍ਹਾਂ ਕੇਂਦਰ ਸਰਕਾਰ ਪਾਸੋਂ ਕਿਸਾਨ ਵਿਰੋਧੀ ਤਿੰਨੇ ਆਰਡੀਨੈਂਸਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲਿਆ ਜਾਵੇ ਕਿਸਾਨਾਂ ਸਿਰ ਚੜ੍ਹੇ ਸਾਰੇ ਕਰਜ਼ੇ ਮਾਫ਼ ਕੀਤੇ ਜਾਣ ਜਿਣਸਾਂ ਦੇ ਭਾਅ ਡਾਕਟਰ ਸਵਾਮੀ ਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਦਿੱਤੇ ਜਾਣ ਦੀ ਮੰਗ ਖੇਤੀ ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਔਜਲਾ, ਹਰਬੰਸ ਸਿੰਘ, ਗੁਲਜ਼ਾਰ ਸਿੰਘ, ਚੰਦ ਸਿੰਘ ਫ਼ੌਜੀ, ਗੁਰਮੇਲ ਸਿੰਘ, ਗੁਰਚਰਨ ਸਿੰਘ, ਬਿੱਕਰ ਸਿੰਘ, ਮੁਖਤਿਆਰ ਸਿੰਘ, ਸੰਤਾ ਸਿੰਘ, ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ।