ਅਸ਼ੋਕ ਵਰਮਾ
ਬਠਿੰਡਾ, 27 ਜੂਨ। ਸਰਕਾਰੀ ਬਹੁਤਕਨੀਕੀ ਕਾਲਜ, ਬਠਿੰਡਾ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਸੁਰੂਆਤ ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਅਤੇ ਸੰਯੁਕਤ ਰਾਸ਼ਟਰ ਵੱਲੋਂ ਪ੍ਰਵਾਨਤ ਏਡਜ਼ ਸਿੱਖਿਅਕ ਨਰਿੰਦਰ ਬੱਸੀ ਨੇ ਕੀਤੀ। ਇਸ ਮੌੌਕੇ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਉਨਾਂ ਦੇ ਪਰਿਵਾਰਾਂ ਲਈ ਮਾਸਕ ਅਤੇ ਸੈਨੇਟਾਈਜਰ ਦੀ ਵੰਡ ਤੋੋਂ ਇਲਾਵਾ ਕੋਵਿਡ-19 ਦੇ ਬਚਾਅ ਲਈ ਪੰਜਾਬ ਸਰਕਾਰ ਦੀਆਂ ਮਿਸ਼ਨ ਫਤਿਹ ਅਧੀਨ ਜਾਰੀ ਕੀਤੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਬੱਸੀ ਨੇ ਦੱਸਿਆ ਕਿ ਇਸ ਬਿਮਾਰੀ ਤੋੋਂ ਬਚਾਅ ਲਈ ਸਾਨੂੰ ਸਮਾਜਿਕ ਦੂਰੀ ਜਿਹੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਆਪਣੇ ਸਰੀਰ ਦੀ ਰੋੋਗਾਂ ਨਾਲ ਲੜਨ ਦੀ ਸ਼ਕਤੀ ਵੀ ਵਧਾਉਣੀ ਪਵੇਗੀ।
ਉਨਾਂ ਦੱਸਿਆ ਕਿ ਇਸ ਲਈ ਸਾਨੂੰ ਸੰਤੁਲਿਤ ਭੋੋਜਨ ਦੇ ਨਾਲ-ਨਾਲ ਯੋਗਾ ਜਿਹੀਆਂ ਸਰੀਰਕ ਕਸਰਤਾਂ ਵੀ ਕਰਨੀਆਂ ਚਾਹੀਦੀਆਂ ਹਨ। ਉਹਨਾਂ ਇਸ ਮੌੌਕੇ ਸਟਾਫ਼ ਮੈਂਬਰਾਂ ਅਤੇ ਉਹਨਾਂ ਦੇ ਪਰਿਵਾਰ ਲਈ ਇੰਮਊਨਟੀ ਬੂਸਟਰ ਹੋੋਮਿਓਪੈਥੀ ਦਵਾਈ ਵੀ ਵੰਡੀ ਗਈ। ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬਠਿੰੰਡਾ ਜਿਲੇ ਦੇ ਨਿਵਾਸੀਆਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਵੱਖੋੋੋ-ਵੱਖਰੀਆਂ ਟੀਮਾਂ ਦਾ ਗਠਨ ਕੀਤਾ ਗਿਆ। ਉਹਨਾਂ ਦੱਸਿਆ ਕਿ 29 ਜੂਨ ਦਿਨ ਸੋੋਮਵਾਰ ਨੂੰ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਵੱਲੋੋਂ ਘਰ-ਘਰ ਜਾ ਕੇ ਲੋੋਕਾਂ ਨੂੰ ਕੋਵਿਡ-19 ਤੋੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਮਿਸ਼ਨ ਫਤਿਹ ਅਧੀਨ ਜਾਰੀ ਕੀਤੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌੌਕੇ ਕਾਲਜ ਵੱਲੋੋਂ ਨਰਿੰਦਰ ਬੱਸੀ ਨੂੰ ਉਨਾਂ ਵੱਲੋਂ ਐਚ.ਆਈ.ਵੀ. ਏਡਜ਼ ਅਵੇਅਰਨੈਸ, ਨਸ਼ਾ ਮੁਕਤੀ ਅਤੇ ਕੋਵਿਡ-19 ਮਿਸ਼ਨ ਫਤਿਹ ਮੁਹਿੰਮ ਵਿੱਚ ਪਾਏ ਯੋੋਗਦਾਨ ਲਈ ਸਨਮਾਨਿਤ ਕੀਤਾ ਗਿਆ।