17 C
United Kingdom
Monday, June 22, 2026

More

    ਸ਼੍ਰੀ ਕੀਰਤਨ ਸੇਵਾ ਸੁਸਾਇਟੀ ਵੱਲੌਂ ਲੋੜਵੰਦ ਵਿਧਵਾਵਾਂ ਨੂੰ ਵੰਡੀਆਂ ਗਈਆਂ ਰਾਸ਼ਨ ਦੀਆਂ ਕਿੱਟਾਂ

    ਮੁਨੱਖਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ -ਮਾਸਟਰ ਤਰਲੋਚਨ ਸਿੰਘ

    ਲੁਧਿਆਣਾ,29 ਜੂਨ (ਖਾਲਸਾ)

    ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ (ਰਜਿ.) ਦੇ ਮੁੱਖ ਸੇਵਾਦਾਰ ਮਾਸਟਰ ਤਰਲੋਚਨਸਿੰਘ ਅਤੇ ਜਨ. ਸਕੱਤਰ ਸ.ਅਮਰਜੀਤ ਸਿੰਘ ਸਲੂਜਾ ਨੇ ਸਾਂਝੇ ਤੇਰ ਤੇ ਕਿਹਾ ਕਿ ਗੁਰੂ ਸਹਿਬਾਨ ਵੱਲੌਂ ਬਖਸ਼ੇ ਸੇਵਾ ਸਕੰਲਪ ਤੇ ਪਹਿਰਾ ਦੇ ਕੇ ਮੁਨੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾ ਹੈ।ਅੱਜ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਸੁਸਾਇਟੀ ਦੇ ਦਫਤਰ ਵਿਖੇ ਲੋੜਵੰਦ ਵਿਧਵਾਵਾਂ ਨੂੰ ਸੁੱਕਾ ਰਾਸ਼ਨ ਵੰਡਣ ਉਪਰੰਤ ਗੱਲਬਾਤ ਕਰਦਿਆਂ ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਤਿਗੁਰੂ ਦੀ ਆਪਾਰ ਬਖਸ਼ਿਸ਼ ਸਦਕਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ (ਰਜਿ.) ਪਿਛਲੇ ਕਈ ਸਾਲਾਂ ਤੋਂ ਨਿਸ਼ਕਾਮ ਰੂਪ ਵਿੱਚ ਮੁਨੱਖੀ ਭਲਾਈ ਕਾਰਜਾਂ ਵਿੱਚ ਜੁੱਟੀ ਹੋਈ ਹੈ। ਜਿਸ ਦੇ ਅੰਤਰਗਤ ਸੁਸਾਇਟੀ ਵੱਲੋਂ ਲੋਕਾਂ ਨੂੰ ਫਰੀ ਮੈਡੀਕਲ ਸੇਵਾਵਾਂ ਦੇਣ ਲਈ ਡਿਸਪੈਂਸਰੀ ਚਲਾਈ ਜਾ ਰਹੀ ਹੈ, ਉੱਥੇ ਨਾਲ ਹੀ ਅੱਖਾਂ ਦੇ ਫਰੀ ਚੈਕਅੱਪ ਕੈਪ ਮਰੀਜ਼ਾਂ ਲਈ ਲਗਾਏ ਜਾਂਦੇ ਹਨ। ਇਸ ਤੋ ਇਲਾਵਾ ਲੌੜਵੰਦ ਵਿਧਵਾਵਾਂ ਦੀ ਮੱਦਦ ਕਰਨ ਹਿੱਤ ਉਨ੍ਹਾਂ ਨੂੰ ਸੁਸਾਇਟੀ ਵੱਲੋਂ ਹਰ ਮਹੀਨੇ ਨਿਸ਼ਕਾਮ ਰੂਪ ਵਿੱਚ ਰਾਸ਼ਨ ਵੀ ਵੰਡਿਆ ਜਾਂਦਾ ਹੈ। ਇਸ ਮੌਕੇ ਸੁਸਾਇਟੀ ਦੀ ਰਾਸ਼ਨ ਵੰਡ ਇੰਨਚਾਰਜ ਬੀਬੀ ਬਲਦੇਵ ਕੌਰ ਨੇ ਦੱਸਿਆ ਕਿ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਨ ਦੇ ਮਨੋਰਥ ਨਾਲ ਪਿਛਲੇ ਲੰਬੇ ਸਮੇਂ ਤੋਂ ਚਲ ਰਹੀ ਸੇਵਾ ਨੂੰ ਨਿਰੰਤਰ ਜਾਰੀ ਜਾਰੀ ਰੱਖਣ ਲਈ ਸੁਸਾਇਟੀ ਦੇ ਸਮੂਹ ਮੈਬਰਾਂ ਵੱਲੋਂ ਆਪਣਾ ਬਣਦਾ ਯੋਗਦਾਨ ਸੇਵਾ ਕਾਰਜਾਂ ਵਿੱਚ ਪਾਇਆ ਜਾ ਰਿਹਾ ਹੈ।ਅੱਜ ਅਸੀਂ 25 ਦੇ ਕਰੀਬ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਦਿਆਂ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ ਹਨ। ਇਸ ਸਮੇਂ ਉਹਨਾਂ ਦੇ ਨਾਲ ਸੁਸਾਇਟੀ ਦੇ ਪ੍ਰਮੁੱਖ ਅਹੁਦੇਦਾਰ ਮਨਪ੍ਰੀਤ ਸਿੰਘ, ਗੁਰਿੰਦਰ ਸਿੰਘ, ਪ੍ਰੇਮ ਸਿੰਘ, ਮਨਿੰਦਰ ਸਿੰਘ ਸੇਠੀ, ਖੁਸ਼ਵੰਤ ਸਿੰਘ, ਅਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਛਾਬੜਾ, ਬਲਵੰਤ ਸਿੰਘ ਲੂਥਰਾ ,ਰਮਨਜੇਤ ਸਿੰਘ ,,ਸੁਰਿੰਦਰ ਸਿੰਘ, ਹਰਦੀਪ ਸਿੰਘਤੇ ਜਸਪਾਲ ਸਿੰਘ ਆਦਿ ਹਾਜਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!