17.7 C
United Kingdom
Thursday, June 25, 2026

More

    ਆਈਟੀਆਈ ਕਰਮਚਾਰੀਆਂ ਨੇ ਕਰੋਨਾ ਮਹਾਂਮਾਰੀ ਵਿਰੁੱਧ ਘਰ ਘਰ ਜਾ ਕੇ ਕੀਤਾ ਕੋਵਾ ਐਪ ਡਾਊਨਲੋਡ

    ਮਿਸ਼ਨ ਫਤਿਹ ਨਾਲ ਲੋਕਾਂ ਨੂੰ ਜੁੜਣ ਦਾ ਦਿੱਤਾ ਸੱਦਾ

    ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਦੀ ਜਾਣਕਾਰੀ ਦਿੰਦੇ ਹੋਏ।

    ਅੰਮ੍ਰਿਤਸਰ,(ਰਾਜਿੰਦਰ ਰਿਖੀ)
    ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਸੱਦੇ ‘ਤੇ ਅੱਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਿਲਾਈ ਵਿਭਾਗ ਦੀਆਂ ਸੰਸਥਾਵਾਂ ਸਰਕਾਰੀ ਆਈਟੀਆਈ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬੱਚਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਲੋਕਾਂ ਨੂੰ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਇਸ ਮਹਾਂਮਹਾਰੀ ਤੇ ਕਾਬੂ ਪਾਇਆ ਜਾ ਸਕੇ।
    ਸਰਕਾਰੀ ਆਈਟੀਆਈ ਰਣੀਕੇ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਆਈਟੀਆਈ ਦੀਆਂ ਵਿਦਿਆਰਥਣਾ ਅਤੇ ਅਧਿਆਪਕਾਂ ਵੱਲੋਂ ਖੁਦ ਮਾਸਕ ਤਿਆਰ ਕਰਕੇ ਘਰ ਘਰ ਵੰਡੇ ਗਏ। ਉਨਾਂ ਦੱਸਿਆ ਕਿ ਆਈਟੀਆਈ ਦੇ ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ, ਬੇਵਜਾ ਘਰੋਂ ਨਿਕਲਣ ਤੋਂ ਗੁਰੇਜ, ਜਨਤਕ ਥਾਵਾਂ ਤੇ ਥੁੱਕਣ ਤੋਂ ਪ੍ਰਹੇਜ ਅਤੇ ਬੁਖਾਰ, ਗਲੇ ਵਿੱਚ ਖਰਾਸ਼ ਆਦਿ ਲੱਛਣ ਹੋਣ ਤੇ ਆਪਣੀ ਮੈਡੀਕਲ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਦੱਸਿਆ ਕਿ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਕਾਫੀ ਪਸੰਦ ਕੀਤਾ ਗਿਆ ਹੈ।
    ਸਰਕਾਰੀ ਆਈਟੀਆਈ ਬੇਰੀ ਗੇਟ ਦੇ ਪ੍ਰਿੰਸੀਪਲ ਕਿਰਪਾਲ ਸਿੰਘ ਨੇ ਦੱਸਿਆ ਕਿ ਇਸ ਮਹਾਂਮਾਰੀ ਦੌਰਾਨ ਆਈਟੀਆਈ ਦੀਆਂ ਵਿਦਿਆਰਥਣਾ ਵੇੱਲੋਂ 4500 ਦੇ ਕਰੀਬ ਮਾਸਕ ਤਿਆਰ ਕਰਕੇ ਰੇਹੜੀ/ਰਿਕਸ਼ਾ ਅਤੇ ਪੁਲਿਸ ਕਰਮਚਾਰੀਆਂ ਨੂੰ ਵੰਡੇ ਗਏ ਸਨ। ਉਨਾਂ ਦੱਸਿਆ ਕਿ ਅੱਜ ਆਈਟੀਆਈ ਦੇ ਇੰਸਟਰੱਕਟਰਾਂ ਵੱਲੋਂ ਘਰ ਘਰ ਜੇ ਕੇ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਦੀ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਇਸੇ ਤਰਾਂ ਸਰਕਾਰੀ ਆਈਟੀਆਈ ਰਣਜੀਤ ਐਵੀਨਿਊ ਦੇ ਗਰੁੱਪ ਇੰਸਟਰੱਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ ਉਸ ਤਹਿਤ ਅੱਜ ਰਣਜੀਤ ਐਵੀਨਿਊ ਦੇ ਵੱਖ ਵੱਖ ਖੇਤਰਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਦੇ ਢੰਗ ਦੱਸੇ ਗਏ। ਉਨਾਂ ਕਿਹਾ ਕਿ ਉਨਾਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਇਸ ਮਹਾਂਮਾਰੀ ਨੂੰ ਕੁਝ ਸਾਵਧਾਨੀਆਂ ਅਪਣਾ ਕੇ ਹੀ ਬਚਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਮਿਸ਼ਨ ਫਤਿਹ ਦਾ ਮਤਲਬ ਇਸ ਮਹਾਂਮਾਰੀ ਤੇ ਜਿੱਤ ਪ੍ਰਾਪਤ ਕਰਨਾ ਹੈ ਅਤੇ ਇਸ ਮਹਾਂਮਾਰੀ ਤੇ ਜਿੱਤ ਤਾਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜੇਕਰ ਲੋਕ ਅੱਗੇ ਆਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਖੁਦ ਅੱਗੇ ਆ ਕੇ ਇਸ ਮਹਾਂਮਾਰੀ ਤੋਂ ਬਚਣ ਦੇ ਢੰਗ ਸਿੱਖ ਰਹੇ ਹਨ। ਉਨਾਂ ਨੇ ਲੋਕਾਂ ਨੂੰ ਮਿਸ਼ਨ ਫਤਿਹ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਓ ਅਸੀਂ ਸਾਰੇ ਮਿਲ ਕੇ ਮਿਸ਼ਨ ਫਤਿਹ ਦਾ ਹਿੱਸਾ ਬਣੀਏ ਅਤੇ ਇਸ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕੀਏ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!